ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੀ ਸਰਪ੍ਰਸਤੀ ਹੇਠ ਬੀਤੇ ਦਿਨ ਕੁਰੂਕਸ਼ੇਤਰ ਗੁਰੂਕੁਲ ਵਿੱਚ ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਮੁਕਾਬਲਾ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਅੰਡਰ-17 ਅਤੇ ਅੰਡਰ-14 ਉਮਰ ਵਰਗ ਵਿੱਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬ੍ਰਿਲੀਐਂਟ ਮਾਈਂਡਜ਼ ਆਰੀਅਨ ਸਕੂਲ ਸ਼ਾਹਬਾਦ ਦੀ ਪ੍ਰਿੰਸੀਪਲ ਆਸ਼ਿਮਾ ਬੱਤਰਾ ਨੇ ਦੱਸਿਆ ਕਿ ਅੰਡਰ-17 ਉਮਰ ਵਰਗ ਵਿੱਚ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਓਵਰਆਲ ਟਰਾਫੀ ਜਿੱਤੀ। ਇਸ ਵਰਗ ਵਿੱਚ ਸਕੂਲ ਦੇ ਪ੍ਰਤੀਕ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਉਮਰ ਵਰਗ ਵਿੱਚ ਸਾਹਿਬ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਗੇਮਜ਼ ਫੈਡਰੇਸ਼ਨ ਐਸੋਸੀਏਸ਼ਨ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਅਨਹਦ, ਪ੍ਰਤੀਕ, ਸਾਹਿਬ ਅਤੇ ਯੋਗੇਸ਼ ਨੂੰ ਸੂਬਾ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ ਹੈ। ਸਕੂਲ ਪ੍ਰਿੰਸੀਪਲ ਆਸ਼ਿਮਾ ਬੱਤਰਾ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਤੇ ਲਗਾਤਾਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਨੇ ਸੂਬਾ ਪੱਧਰ ’ਤੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਸ਼ਣੂ ਭਗਵਾਨ ਗੁਪਤਾ, ਮੈਨੇਜਰ ਕਪਿਲ ਗੁਪਤਾ, ਮਹਿੰਦਰ ਕੰਸਲ ਅਤੇ ਹੋਰ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਾਈਸ ਪ੍ਰਿੰਸੀਪਲ ਸੰਗੀਤਾ ਕੰਬੋਜ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਫ਼ਲਤਾ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਸੂਬਾ ਪੱਧਰ ’ਤੇ ਵੀ ਇਹ ਵਿਦਿਆਰਥੀ ਸਕੂਲ ਦਾ ਨਾਂ ਰੌਸ਼ਨ ਕਰਨਗੇ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

