DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਰਾਜਪਾਲ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ

  • fb
  • twitter
  • whatsapp
  • whatsapp
Advertisement
ਹਰਿਆਣਾ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਬਜਟ ਇਜਲਾਸ ਦੀ ਸ਼ੁਰੂਆਤ ਮੌਕੇ ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਵਿਧਾਨ ਸਭਾ ਪਹੁੰਚੇ ਜਿਨ੍ਹਾਂ ਨੂੰ ਸਲਾਮੀ ਦੇ ਕੇ ਸਵਾਗਤ ਕੀਤਾ ਗਿਆ। ਵਿਧਾਨ ਸਭਾ ਦਾ ਬਜਟ ਇਜਲਾਸ ਵੰਦੇ ਮਾਤਰਮ ਗੀਤ ਦੇ ਨਾਲ ਸ਼ੁਰੂ ਕੀਤਾ ਗਿਆ ਅਤੇ ਇਸ ਤੋਂ ਬਾਅਦ ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਵੱਲੋਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਸੰਬੋਧਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਸਮੇਤ ਲਗਪਗ ਸਾਰੇ ਵਿਧਾਇਕ ਮੌਜੂਦ ਰਹੇ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਨੂੰ ਕੁਝ ਸਮੇਂ ਲਈ ਸਥਗਿਤ ਕਰ ਦਿੱਤਾ।
ਦੂਜੇ ਪਾਸੇ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਆ ਰਹੇ ਐੱਚ ਪੀ ਐੱਸ ਸੀ ਉਮੀਦਵਾਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਸੈਕਟਰ 17 ਵਿੱਚੋਂ ਹੀ ਹਿਰਾਸਤ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਵਿੱਤ ਵਰੇ 2026 ਅਤੇ 27 ਦਾ ਬਜਟ 2 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਤੌਰ ਵਿੱਤ ਮੰਤਰੀ ਸੂਬੇ ਦਾ ਦੂਜੀ ਵਾਰ ਬਜਟ ਪੇਸ਼ ਕਰਨ ਜਾ ਰਹੇ ਹਨ।
Advertisement
×