ਜ਼ਿਲ੍ਹਾ ਨਗਰ ਯੋਜਨਾਕਾਰ ਦੀ ਟੀਮ ਨੇ ਪਿੰਡ ਚਮੂੰ ਕਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਨਾਜਾਇਜ਼ ਕਲੋਨੀ ਵਿੱਚ ਭੰਨ-ਤੋੜ ਕੀਤੀ। ਜ਼ਿਲ੍ਹਾ ਨਗਰ ਯੋਜਨਾਕਾਰ ਅਧਿਕਾਰੀ ਨਵੀਨ ਕੁਮਾਰ ਨੇ ਦੱਸਿਆ ਕਿ ਇਸਮਾਈਲਾਬਾਦ ਦੇ ਪਿੰਡ ਚਮੂੰ ਕਲਾਂ ਵਿੱਚ ਉਸਾਰੀ ਜਾ ਰਹੀ ਨਾਜਾਇਜ਼ ਕਲੋਨੀ ਵਿਰੁੱਧ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਭੰਨ-ਤੋੜ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਤੇ ਡਿਊਟੀ ਮਜਿਸਟਰੇਟ ਦੀ ਅਗਵਾਈ ਹੇਠ ਪੁਲੀਸ ਫੋਰਸ ਦੀ ਮੌਜੂਦਗੀ ਵਿੱਚ ਕਰੀਬ ਦੋ ਏਕੜ ਵਿੱਚ ਉਸਾਰੀ ਅਧੀਨ ਨਾਜਾਇਜ਼ ਕਲੋਨੀ ਵਿੱਚ ਕੱਚੀਆਂ ਸੜਕਾਂ ਦਾ ਨੈੱਟਵਰਕ ਅਤੇ ਡੀ ਪੀ ਸੀ ਨੂੰ ਜੇ ਸੀ ਬੀ ਦੀ ਮਦਦ ਨਾਲ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਨਾਜਾਇਜ਼ ਕਲੋਨੀ ਬਣਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਉੱਤੇ ਵਿਭਾਗ ਨੇ ਜ਼ਮੀਨ ਮਾਲਕਾਂ ਅਤੇ ਪ੍ਰਾਪਰਟੀ ਡੀਲਰਾਂ ਨੂੰ ਨੋਟਿਸ ਜਾਰੀ ਕਰਕੇ ਕਲੋਨੀ ਲਈ ਜ਼ਰੂਰੀ ਇਜਾਜ਼ਤ ਲੈਣ ਲਈ ਕਿਹਾ ਸੀ ਪਰ ਨਾ ਤਾਂ ਜ਼ਮੀਨ ਮਾਲਕਾਂ ਅਤੇ ਨਾ ਹੀ ਡੀਲਰਾਂ ਨੇ ਇਸ ਨਾਜਾਇਜ਼ ਕਾਲੋਨੀ ਵਿੱਚ ਨਿਰਮਾਣ ਨੂੰ ਰੋਕਿਆ ਅਤੇ ਨਾ ਹੀ ਵਿਭਾਗੀ ਇਜਾਜ਼ਤ ਲੈਣ ਦੀ ਲੋੜ ਸਮਝੀ। ਜਿਸ ’ਤੇ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਵਿਭਾਗ ਦੀ ਟੀਮ ਨੇ ਕਲੋਨੀ ਵਿੱਚ ਹੋ ਰਹੇ ਨਾਜਾਇਜ਼ ਨਿਰਮਾਣ ਨੂੰ ਨਸ਼ਟ ਕਰ ਦਿੱਤਾ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸਸਤੇ ਪਲਾਟਾਂ ਦੇ ਚੱਕਰ ਵਿੱਚ ਡੀਲਰਾਂ ਦੇ ਝਾਂਸੇ ਵਿੱਚ ਆ ਕੇ ਪਲਾਟ ਨਾ ਖਰੀਦਣ ਅਤੇ ਖਰੀਦਣ ਤੋਂ ਪਹਿਲਾਂ ਕਲੋਨੀ ਦੀ ਕਾਨੂੰਨੀਤਾ ਬਾਰੇ ਪਤਾ ਕਰ ਲੈਣ। ਉਨ੍ਹਾਂ ਸਾਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਵੀ ਕਿਹਾ ਕਿ ਉਹ ਰਜਿਸਟਰੀ ਕਰਨ ਤੋਂ ਪਹਿਲਾਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਕੋਈ ਇਨ੍ਹਾਂ ਕਲੋਨੀਆਂ ਵਿੱਚ ਪਲਾਟ ਖਰੀਦਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਤਿੰਨ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਗਰੁੱਪ ਹਾਊਸਿੰਗ ਸਕੀਮ ਦੇ ਤਹਿਤ ਪੰਜ ਏਕੜ ਜ਼ਮੀਨ ’ਤੇ ਲਾਇਸੈਂਸ ਦਿੱਤਾ ਜਾਂਦਾ ਹੈ, ਜਿਸ ਤਹਿਤ ਅਰਜ਼ੀ ਦੇ ਕੇ ਜ਼ਰੂਰੀ ਇਜਾਜ਼ਤ ਲਈ ਜਾ ਸਕਦੀ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

