ਹਰਿਆਣਾ ਦੇ ਬਹਾਦਰਗੜ੍ਹ ਵਿੱਚ ਬੱਸ ਪਲਟੀ; 15 ਜ਼ਖਮੀ
ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੱਜ ਸ਼ਾਮ ਵੇਲੇ ਇੱਕ ਪ੍ਰਾਈਵੇਟ ਬੱਸ ਸੜਕ ’ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ, ਜਿਸ ਕਾਰਨ 15 ਸਵਾਰੀਆਂ ਜ਼ਖਮੀ ਹੋ ਗਈਆਂ। ਇਹ ਘਟਨਾ ਅਸੌਦਾ ਥਾਣਾ ਖੇਤਰ ਅਧੀਨ ਬਹਾਦੁਰਗੜ੍ਹ ਵਿੱਚ ਵਾਪਰੀ ਜਦੋਂ ਬੱਸ ਹਰਿਆਣਾ ਦੇ...
Advertisement
ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੱਜ ਸ਼ਾਮ ਵੇਲੇ ਇੱਕ ਪ੍ਰਾਈਵੇਟ ਬੱਸ ਸੜਕ ’ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ, ਜਿਸ ਕਾਰਨ 15 ਸਵਾਰੀਆਂ ਜ਼ਖਮੀ ਹੋ ਗਈਆਂ।
ਇਹ ਘਟਨਾ ਅਸੌਦਾ ਥਾਣਾ ਖੇਤਰ ਅਧੀਨ ਬਹਾਦੁਰਗੜ੍ਹ ਵਿੱਚ ਵਾਪਰੀ ਜਦੋਂ ਬੱਸ ਹਰਿਆਣਾ ਦੇ ਸੋਨੀਪਤ ਤੋਂ ਦਿੱਲੀ ਜਾ ਰਹੀ ਸੀ।
Advertisement
ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਰਾਜੇਸ਼ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਜਦੋਂ ਬੱਸ ਡਿਵਾਈਡਰ ਨਾਲ ਟਕਰਾਈ ਤਾਂ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਪਲਟ ਗਈ।
Advertisement
ਜ਼ਖਮੀਆਂ ਨੂੰ ਬਹਾਦਰਗੜ੍ਹ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ ਅਤੇ ਸਾਰੇ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ।
ਐਸ.ਐਚ.ਓ. ਨੇ ਕਿਹਾ ਕਿ ਹਾਦਸੇ ਦੇ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ। ਪੀ.ਟੀ.ਆਈ.
Advertisement
×

