ਪੱਤਰ ਪ੍ਰੇਰਕ
ਏਲਨਾਬਾਦ, 29 ਸਤੰਬਰ
ਏਲਨਾਬਾਦ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਅਨੀਸ਼ ਯਾਦਵ ਨੇ ਦੱਸਿਆ ਕਿ ਜ਼ਿਮਨੀ ਚੋਣ ਦੀ ਪ੍ਰਕਿਰਿਆ ਪੂਰੀ ਹੋਣ ਤੱਕ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਰਹੇਗੀ। ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਕਿ ਕੋਈ ਵੀ ਵਿਅਕਤੀ ਹਥਿਆਰ ਲੈ ਕੇ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਉਲਘੰਣਾ ਕਰਨ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਨਿਯਮਾਂ ਵਿੱਚ ਸਰਕਾਰੀ ਕਰਮਚਾਰੀਆਂ ਤੇ ਪੁਲੀਸ ਮੁਲਾਜ਼ਮਾਂ ਨੂੰ ਛੋਟ ਦਿੱਤੀ ਗਈ ਹੈ।