ਜ਼ਿਮਨੀ ਚੋਣ: ਭਾਜਪਾ ਅਤੇ ‘ਆਪ’ ਵੱਲੋਂ ਤਿਆਰੀਆਂ
ਦਿੱਲੀ ਨਗਰ ਨਿਗਮ (ਐੱਮ ਸੀ ਡੀ) ਦੇ 12 ਵਾਰਡਾਂ ਵਿੱਚ 30 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸੱਤਾਧਿਰ ਭਾਜਪਾ ਅਤੇ ‘ਆਪ’ ਪੂਰਾ ਜ਼ੋਰ ਲਗਾ ਰਹੀਆਂ ਹਨ। ਭਾਜਪਾ ਦਿੱਲੀ ਵਿੱਚ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਆਧਾਰ...
ਦਿੱਲੀ ਨਗਰ ਨਿਗਮ (ਐੱਮ ਸੀ ਡੀ) ਦੇ 12 ਵਾਰਡਾਂ ਵਿੱਚ 30 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸੱਤਾਧਿਰ ਭਾਜਪਾ ਅਤੇ ‘ਆਪ’ ਪੂਰਾ ਜ਼ੋਰ ਲਗਾ ਰਹੀਆਂ ਹਨ। ਭਾਜਪਾ ਦਿੱਲੀ ਵਿੱਚ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਪ੍ਰਚਾਰ ਕਰ ਰਹੀ ਹੈ ਜਦੋਂਕਿ ‘ਆਪ’ ਚੋਣਾਂ ਤੋਂ ਪਹਿਲਾਂ ਕੂੜਾ ਹਟਾਉਣ ਅਤੇ ਪ੍ਰਦੂਸ਼ਣ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਕਾਰਨ ਸੱਤਾਧਾਰੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ ਦੇ ਉਮੀਦਵਾਰ ਅੱਠ ਤੋਂ ਨੌਂ ਮਹੀਨਿਆਂ ਦੇ ਸਮੇਂ ਦੀਆਂ ਦਿੱਲੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘਰ-ਘਰ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਅਤੇ ਦੂਜੇ ਪਾਸੇ ਮੀਟਿੰਗਾਂ ਵੀ ਚੱਲ ਰਹੀਆਂ ਹਨ। ਸੂਬਾ ਜਨਰਲ ਸਕੱਤਰ (ਸੰਗਠਨ) ਪਵਨ ਰਾਣਾ ਨੇ ਕਿਹਾ ਕਿ ਜ਼ਿਮਨੀ ਚੋਣ ਭਾਜਪਾ ਕਾਰਕੁਨਾਂ ਲਈ 2027 ਦੀਆਂ ਨਗਰ ਨਿਗਮ ਚੋਣਾਂ ਦੀ ਤਿਆਰੀ ਕਰਨ ਦਾ ਮੌਕਾ ਹਨ।
ਐੱਮ ਸੀ ਡੀ ਵਿੱਚ ਵਿਰੋਧੀ ਧਿਰ ਦੇ ਨੇਤਾ ਅੰਕੁਸ਼ ਨਾਰੰਗ ਨੇ ਦੋਸ਼ ਲਗਾਇਆ ਕਿ ਭਾਜਪਾ ਦੀ ‘ਚਾਰ-ਇੰਜਣ ਵਾਲੀ ਸਰਕਾਰ’ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਤੋਂ ਲੈ ਕੇ ਕੂੜੇ ਦੇ ਮੁੱਦੇ ਨਾਲ ਨਜਿੱਠਣ ਤੱਕ ਹਰ ਮੋਰਚੇ ’ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਚੋਣਾਂ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ। ਪਾਰਟੀ ਦੀ ਸਿਖਰਲੀ ਲੀਡਰਸ਼ਿਪ ਵੀ ਪ੍ਰਚਾਰ ਵਿੱਚ ਹਿੱਸਾ ਲਵੇਗੀ। ਇੱਕ ਕੌਂਸਲਰ ਦਾ ਮੁੱਖ ਕੰਮ ਆਪਣੇ ਵਾਰਡ ਦੀ ਸਫਾਈ ਨੂੰ ਯਕੀਨੀ ਬਣਾਉਣਾ ਹੈ ਪਰ ਭਾਜਪਾ ਇਸ ਨੂੰ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਨੇ ਕਈ ਵਾਅਦੇ ਕੀਤੇ ਸਨ ਪਰ ਜੋ ਪੂਰੇ ਨਹੀਂ ਹੋਏ।

