ਕੈਬਨਿਟ ਮੰਤਰੀ ਨੇ ਸੰਦੀਪ ਕੁਮਾਰ ਦੇ ਪਰਿਵਾਰ ਨਾਲ ਦੁੱਖ ਵੰਡਾਇਆ
ਵਿਰਾਸਤ ਅਤੇ ਸੈਰ ਸਪਾਟਾ ਮਾਮਲਿਆਂ ਬਾਰੇ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਜੁਲਾਣਾ ਵਿੱਚ ਏ ਐੱਸ ਆਈ ਸੰਦੀਪ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸੰਦੀਪ ਦੀ ਮਾਤਾ ਇੰਦਰਾਵਤੀ, ਪਤਨੀ ਸੰਤੋਸ਼, ਭੈਣਾਂ ਅਤੇ ਪੁੱਤਰ ਵਿਹਾਨ ਨਾਲ ਦੁੱਖ ਸਾਂਝਾ ਕੀਤਾ।...
Advertisement
ਵਿਰਾਸਤ ਅਤੇ ਸੈਰ ਸਪਾਟਾ ਮਾਮਲਿਆਂ ਬਾਰੇ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਜੁਲਾਣਾ ਵਿੱਚ ਏ ਐੱਸ ਆਈ ਸੰਦੀਪ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸੰਦੀਪ ਦੀ ਮਾਤਾ ਇੰਦਰਾਵਤੀ, ਪਤਨੀ ਸੰਤੋਸ਼, ਭੈਣਾਂ ਅਤੇ ਪੁੱਤਰ ਵਿਹਾਨ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸੰਦੀਪ ਕੁਮਾਰ ਦੀ ਮੌਤ ਨਾਲ ਪਰਿਵਾਰ ਅਤੇ ਸੂਬੇ ਨੂੰ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜ਼ੁਬਾਨ ਦੇ ਪੱਕੇ ਹਨ ਅਤੇ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਸਬੰਧੀ ਪਰਿਵਾਰ ਨਾਲ ਜੋ ਵਾਅਦੇ ਕੀਤੇ ਹਨ ਉਨ੍ਹਾਂ ’ਤੇ ਖਰੇ ਉਤਰਨਗੇ। ਡਾ. ਸ਼ਰਮਾ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਖੜ੍ਹੀ ਹੈ। ਇਸ ਦੌਰਾਨ ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।
Advertisement
Advertisement
