ਵਾਤਾਵਰਨ ਸੰਭਾਲ ਦਾ ਸੱਦਾ
ਇੱਥੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਨਾਰਾਇਣਗੜ੍ਹ ਵਿਖੇ ਅਧਿਆਪਕ ਅਤੇ ਪਾਮਿਆਂ ਦੀ ਮੀਟਿੰਗ ਮੌਕੇ ਇੱਕ ਵਿੱਦਿਅਕ ਪ੍ਰਦਰਸ਼ਨੀ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਾਤਾਵਰਨ ਸੁਰੱਖਿਆ ਦਾ ਸੱਦਾ ਦਿੱਤਾ ਗਿਆ। ਐੱਸਡੀਐੱਮ ਸ਼ਿਵਜੀਤ ਭਾਰਤੀ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਰਹੇ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਡਾ. ਆਰਪੀ ਰਾਠੀ ਨੇ ਕੀਤੀ। ਉਨ੍ਹਾਂ ਨੇ ਇੱਕ-ਇੱਕ ਬੂਟਾ ਭੇਟ ਕਰਕੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਸਾਰਿਆਂ ਨੂੰ ਮੋਹ ਲਿਆ। ਮੁੱਖ ਮਹਿਮਾਨ ਐੱਸਡੀਐੱਮ ਸ਼ਿਵਜੀਤ ਭਾਰਤੀ ਨੇ ਡੀਏਵੀ ਨੈਸ਼ਨਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਵਾਤਾਵਰਨ ਸੁਰੱਖਿਆ ਦਾ ਸੁਨੇਹਾ ਦਿੰਦੇ ਹੋਏ, ਐਸਡੀਐਮ ਨੇ ਪੌਲੀਥੀਨ ਦੀ ਵਰਤੋਂ ਤੋਂ ਬਚਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਸਕੂਲ ਮੈਨੇਜਰ ਡਾ. ਵਿਵੇਕ ਕੋਹਲੀ, ਸਥਾਨਕ ਕਮੇਟੀ ਮੈਂਬਰ ਟੀਐੱਸ ਗੁਲਿਆਣੀ, ਐਡਵੋਕੇਟ ਦੇਵੇਂਦਰ ਸਿੰਘ, ਜਗਮਾਲ ਸਿੰਘ ਅਤੇ ਪੀਕੇ ਅਗਰਵਾਲ ਵਿਸ਼ੇਸ਼ ਮਹਿਮਾਨਾਂ ਵਜੋਂ ਮੌਜੂਦ ਰਹੇ।