DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਣੀ ਦੀ ਦੁਰਵਰਤੋਂ ਨਾ ਕਰਨ ਦਾ ਸੱਦਾ

ਪਾਣੀ ਬਚਾਉਣ ਲਈ ਅੰਦੋਲਨ ਦੀ ਲੋਡ਼: ਮੰਗਲ ਸਿੰਘ

  • fb
  • twitter
  • whatsapp
  • whatsapp
featured-img featured-img
ਪਾਣੀ ਬਚਾਉਣ ਬਾਰੇ ਜਾਗਰੂਕ ਕਰਦੇ ਹੋਏ ਸਮਾਜ ਸੇਵੀ ਮੰਗਲ ਸਿੰਘ। -ਫੋਟੋ: ਸਤਨਾਮ ਸਿੰਘ
Advertisement

ਸਮਾਜ ਸੇਵੀ ਅਤੇ ਪਾਣੀ ਦੀ ਬੂੰਦ-ਬੂੰਦ ਬਚਾਉਣ ਦਾ ਗਲੀ-ਗਲੀ ਵਿੱਚ ਹੋਕਾ ਦੇਣ ਵਾਲੇ ‘ਵਾਟਰ ਮੈਨ’ ਦੇ ਨਾਂ ਨਾਲ ਪ੍ਰਸਿੱਧ ਮੰਗਲ ਸਿੰਘ ਨੇ ਲੋਕਾਂ ਨੂੰ ਹਰ ਪੱਖੋਂ ਪਾਣੀ ਦੀ ਬੱਚਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਕੁਦਰਤ ਦਾ ਅਨਮੋਲ ਸਰੋਤ, ਜਿਸ ਨੂੰ ਬਚਾਇਆ ਤਾਂ ਜਾ ਸਕਦਾ ਹੈ ਪਰ ਬਣਾਇਆ ਨਹੀਂ ਜਾ ਸਕਦਾ, ਇਸ ਲਈ ਵਰਤਮਾਨ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਉੱਜਲ ਭਵਿੱਖ ਲਈ ਜਲ ਬਚਾਉਣ ਨੂੰ ਜਨ-ਅੰਦੋਲਨ ਬਣਾਉਣਾ ਸਮੇਂ ਦੀ ਲੋੜ ਹੈ।

ਮੰਗਲ ਸਿੰਘ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਵਿੱਚ ਲੋਕਾਂ ਨੇ ਨਦੀਆਂ ਅਤੇ ਖੂਹਾਂ ਵਿੱਚ ਭਰਪੂਰ ਮਾਤਰਾ ਵਿੱਚ ਪਾਣੀ ਦੇਖਿਆ, ਬਾਅਦ ਵਿੱਚ ਇਹੀ ਪਾਣੀ ਪਾਈਪਾਂ ਰਾਹੀਂ ਘਰਾਂ ਤੱਕ ਪਹੁੰਚਿਆ ਪਰ ਅੱਜ ਦੀ ਪੀੜ੍ਹੀ ਬੋਤਲ-ਬੰਦ ਪਾਣੀ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਅੰਨ੍ਹੇਵਾਹ ਪਾਣੀ ਦਾ ਪ੍ਰਯੋਗ ਹੁੰਦਾ ਰਿਹਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਖ਼ਾਮਿਆਜ਼ਾ ਭੁਗਤਣਾ ਪਵੇਗਾ।

Advertisement

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਟੂਟੀਆਂ ਖੁੱਲ੍ਹੀਆਂ ਨਾ ਛੱਡਣ ਤੇ ਲੋੜ ਅਨੁਸਾਰ ਹੀ ਪਾਣੀ ਦੀ ਵਰਤੋਂ ਕਰਨ। ਘਰਾਂ ਵਿੱਚ ਲਗਾਏ ਪੌਦਿਆਂ ਨੂੰ ਵੀ ਲੋੜ ਅਨੁਸਾਰ ਪਾਣੀ ਦਿੱਤਾ ਜਾਵੇ। ਘਰਾਂ ਵਿੱਚ ਵਾਹਨ ਨਾ ਧੋਵੋ ਤੇ ਗਲੀਆਂ ਵਿੱਚ ਪਾਣੀ ਦਾ ਛਿੜਕਾਅ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਬਚਾਉਣ ਦੀਆਂ ਛੋਟੀਆਂ-ਛੋਟੀਆਂ ਆਦਤਾਂ ਹੀ ਭਵਿੱਖ ਵਿੱਚ ਵੱਡੇ ਸਕਾਰਾਤਮਕ ਨਤੀਜੇ ਲਿਆ ਸਕਦੀਆਂ ਹਨ। ਉਨ੍ਹਾਂ ਨੇ ਹਰ ਨਾਗਰਿਕ ਨੂੰ ਪਾਣੀ ਬਚਾਉਣ ਤੇ ਵਾਤਾਵਰਨ ਸੁਰੱਖਿਆ ਵਿੱਚ ਆਪਣੀ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।

Advertisement

Advertisement
×