ਨਸ਼ੇ ਖ਼ਿਲਾਫ਼ ਮੁਹਿੰਮ ਜਾਰੀ
ਇੱਥੋਂ ਦੀ ਪੁਲੀਸ ਵੱਲੋਂ ਨਸ਼ੇ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ਚੈਕਿੰਗ ਮੁਹਿੰਮ ਦੌਰਾਨ ਕਈ ਥਾਵਾਂ ’ਤੇ ਤਲਾਸ਼ੀ ਲਈ ਗਈ, ਜਿੱਥੇ ਸ਼ੱਕੀ ਨਸ਼ੀਲੀ ਸਮੱਗਰੀ ਦੀ ਵਿਕਰੀ ਹੁੰਦੀ ਸੀ। ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਨਰ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਰੋਕਥਾਮ...
Advertisement
ਇੱਥੋਂ ਦੀ ਪੁਲੀਸ ਵੱਲੋਂ ਨਸ਼ੇ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ਚੈਕਿੰਗ ਮੁਹਿੰਮ ਦੌਰਾਨ ਕਈ ਥਾਵਾਂ ’ਤੇ ਤਲਾਸ਼ੀ ਲਈ ਗਈ, ਜਿੱਥੇ ਸ਼ੱਕੀ ਨਸ਼ੀਲੀ ਸਮੱਗਰੀ ਦੀ ਵਿਕਰੀ ਹੁੰਦੀ ਸੀ। ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਨਰ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਪੁਲੀਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਅੱਜ ਵੀ ਉਨ੍ਹਾਂ ਦੀ ਟੀਮ ਨੇ ਅਨੇਕਾਂ ਥਾਵਾਂ ਵਿੱਚ ਤਲਾਸ਼ੀ ਲੈਣ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ, ਵਾਹਨਾਂ ਦੀ ਤਲਾਸ਼ੀ ਲਈ ਤੇ ਕਈ ਥਾਵਾਂ ’ਤੇ ਚੈਕਿੰਗ ਕਰ ਕੇ ਸੰਭਾਵਿਤ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਈ। ਡੀ ਐੱਸ ਪੀ ਨੇ ਕਿਹਾ ਕਿ ਪੁਲੀਸ ਦੀ ਇਹ ਮੁਹਿੰਮ ਕੇਵਲ ਕਾਨੂੰਨ ਲਾਗੂ ਕਰਨ ਦੀ ਕਾਰਵਾਈ ਨਹੀਂ, ਬਲਕਿ ਇਕ ਸਮਾਜਿਕ ਪਹਿਲ ਹੈ। ਪੁਲੀਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਉਨ੍ਹਾਂ ਲੋਕਾਂ ਵਿਚ ਹੜਕੰਪ ਮੱਚਿਆ ਹੋਇਆ ਹੈ ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਹਨ।
Advertisement
Advertisement
