ਹਰਿਆਣਾ ਨੂੰ ਲਾਵਾਰਸ ਪਸ਼ੂਆਂ ਤੋਂ ਮੁਕਤ ਕਰਨ ਦੀ ਮੁਹਿੰਮ ਅੱਜ ਤੋਂ
ਹਰਿਆਣਾ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਹਟਾਇਆ ਜਾਵੇਗਾ। ਇਸ ਲਈ ਸਰਕਾਰ ਵੱਲੋਂ ਪਹਿਲੀ ਤੋਂ 31 ਅਗਸਤ ਤੱਕ ਸੂਬੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਹਰਿਆਣਾ ਸਰਕਾਰ ਵੱਲੋਂ ਸੂਬੇ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਵਾਇਆ...
Advertisement
ਹਰਿਆਣਾ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਹਟਾਇਆ ਜਾਵੇਗਾ। ਇਸ ਲਈ ਸਰਕਾਰ ਵੱਲੋਂ ਪਹਿਲੀ ਤੋਂ 31 ਅਗਸਤ ਤੱਕ ਸੂਬੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਹਰਿਆਣਾ ਸਰਕਾਰ ਵੱਲੋਂ ਸੂਬੇ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਵਾਇਆ ਜਾਵੇਗਾ। ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਦੀ ਪਛਾਣ ਕਰਨ ਮਗਰੋਂ ਟੈਗਿੰਗ ਕਰਕੇ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਇਸ ਯੋਜਨਾ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਕਾਰ ਵੱਲੋਂ 4 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ ਹੈ।
Advertisement
Advertisement
×