ਵਿਸ਼ਵ ਮੱਛਰ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਬੁੱਧਰਾਮ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ ਵੱਖ ਅਦਾਰਿਆਂ, ਸਕੂਲਾਂ ਅਤੇ ਜਨਤਕ ਥਾਵਾਂ ’ਤੇ ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ, ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਇਕੱਠਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏਡੀਜ਼ ਮੱਛਰ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਾਉਣ ਲਈ ਜ਼ਿੰਮੇਵਾਰ ਹੁੰਦਾ ਹੈ, ਜਦਕਿ ਮਾਦਾ ਐਨੋਫਿਲੀਜ਼ ਮੱਛਰ ਮਲੇਰੀਆ ਫੈਲਾਉਂਦਾ ਹੈ। ਇਸ ਲਈ ਮੱਛਰਾਂ ਦੀ ਪੈਦਾਵਾਰ ਵਾਲੀਆਂ ਥਾਵਾਂ ਨੂੰ ਖ਼ਤਮ ਕਰਨਾ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਬਿਮਾਰ ਹੋਣ ’ਤੇ ਆਪਣੇ ਪੱਧਰ ’ਤੇ ਇਲਾਜ ਕਰਨ ਦੀ ਥਾਂ ਸਿਹਤ ਕੇਂਦਰ ਨਾਲ ਸੰਪਰਕ ਕਰਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਘਰਾਂ ਵਿੱਚ ਵਰਤੇ ਜਾਂਦੇ ਕੂਲਰਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ। ਛੱਤਾਂ ’ਤੇ ਪਏ ਪੁਰਾਣੇ ਟਾਇਰਾਂ, ਟੁੱਟੇ-ਫੁੱਟੇ ਬਰਤਨਾਂ ਅਤੇ ਹੋਰ ਅਜਿਹੇ ਸਾਮਾਨ ਨੂੰ ਹਟਾਇਆ ਜਾਵੇ, ਜਿਨ੍ਹਾਂ ਵਿੱਚ ਮੀਂਹ ਜਾਂ ਹੋਰ ਕਾਰਨਾਂ ਕਰਕੇ ਪਾਣੀ ਇਕੱਠਾ ਹੋ ਸਕਦਾ ਹੈ। ਘਰਾਂ ਦੇ ਆਲੇ-ਦੁਆਲੇ ਪਏ ਛੋਟੇ ਟੋਇਆਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ, ਜਦਕਿ ਵੱਡੇ ਟੋਇਆਂ ਨੂੰ ਪਿੰਡ ਦੇ ਪੰਚ, ਸਰਪੰਚ ਜਾਂ ਸ਼ਹਿਰੀ ਖੇਤਰਾਂ ਵਿੱਚ ਵਾਰਡ ਦੇ ਕੌਂਸਲਰ ਦੇ ਸਹਿਯੋਗ ਨਾਲ ਭਰਵਾਉਣਾ ਚਾਹੀਦਾ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

