DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਤਲੁਜ ਸਕੂਲ ਵਿੱਚ ਕੈਂਸਰ ਜਾਂਚ ਕੈਂਪ

134 ਔਰਤਾਂ ਦੀ ਜਾਂਚ

  • fb
  • twitter
  • whatsapp
  • whatsapp
featured-img featured-img
ਡਾਇਰੈਕਟਰ ਡਾ. ਗੁਣਤਾਸ਼ ਸਿੰਘ ਗਿੱਲ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਰੋਟਰੀ ਕਲੱਬ, ਇੰਨਰਵੀਲ ਕਲੱਬ ਅਤੇ ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਹਿਯੋਗ ਨਾਲ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਔਰਤਾਂ ਲਈ ਕੈਂਸਰ ਜਾਂਚ ਕੈਂਪ ਲਾਇਆ ਗਿਆ। ਕੈਂਪ ਦਾ ਉਦੇਸ਼ ਔਰਤਾਂ ਨੂੰ ਕੈਂਸਰ ਬਾਰੇ ਜਾਗਰੂਕਤਾ ਕਰਨਾ ਅਤੇ ਸ਼ੁਰੂਆਤੀ ਸਕਰੀਨਿੰਗ ਰਾਹੀਂ ਰੋਕਥਾਮ ਨੂੰ ਉਤਸ਼ਾਹਿਤ ਕਰਨਾ ਸੀ। ਕੈਂਪ ਵਿੱਚ 134 ਔਰਤਾਂ ਦੀ ਜਾਂਚ ਕੀਤੀ ਗਈ। ਰੋਟਰੀ ਕਲੱਬ ਦੇ ਪ੍ਰਾਜੈਕਟ ਚੇਅਰਮੈਨ ਅਤੇ ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਇਰੈਕਟਰ ਡਾ. ਗੁਣਤਾਸ਼ ਸਿੰਘ ਗਿੱਲ ਨੇ ਕਿਹਾ ਕਿ ਔਰਤਾ ਵਿੱਚ ਕੈਂਸਰ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸਮੇਂ ਸਿਰ ਜਾਂਚ ਨਾਲ ਇਸ ਨੂੰ ਰੋਕਿਆ ਜਾ ਸਕਦਾ ਹੈ। ਅਜਿਹੇ ਮੁਫਤ ਕੈਂਪ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਿਹਤ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਰੋਟਰੀ ਕਲੱਬ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਪ੍ਰਾਜੈਕਟਾਂ ਦਾ ਆਯੋਜਨ ਕਰਦਾ ਰਹੇਗਾ। ਰੋਟਰੀ ਪ੍ਰਧਾਨ ਡਾ. ਆਰ ਐੱਸ ਘੁੰਮਣ ਨੇ ਕਿਹਾ ਕਿ ਰੋਟਰੀ ਕਲੱਬ ਦਾ ਟੀਚਾ ਹੈ ਕਿ ਸਮਾਜ ਨੂੰ ਸਿਹਤਮੰਦ ਤੇ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਤ ਜਾਂਚ ਨੂੰ ਆਪਣੀ ਰੂਟੀਨ ਦਾ ਹਿੱਸਾ ਬਣਾਉਣ ਅਤੇ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕਰਨ। ਇਸ ਮੌਕੇ ਕੈਂਸਰ ਬਾਰੇ ਸੈਮੀਨਾਰ ਦੌਰਾਨ ਡਾ. ਮੋਨਿਕਾ ਜੋਤਸ਼ੀ ਨੇ ਔਰਤਾਂ ਨੂੰ ਛਾਤੀ ਦੇ ਕੈਂਸਰ ਤੇ ਸਰਵਾਈਕਲ ਕੈਂਸਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੈਪ ਸਮੀਅਰ ਟੈਸਟ ਸਰਵਾਈਕਲ ਕੈਂਸਰ ਦੇ ਸ਼ੁਰੂਆਤੀ ਪੜਾਵਾਂ ਵਿਚ ਹੀ ਪਤਾ ਲੱਗਾ ਸਕਦਾ ਹੈ ਜਿਸ ਨਾਲ ਇਲਾਜ ਸੌਖਾ ਹੋ ਜਾਂਦਾ ਹੈ। ਜਾਂਚ ਦੇ ਨਾਲ ਨਾਲ ਉਨ੍ਹਾਂ ਦੀ ਟੀਮ ਨੇ ਔਰਤਾਂ ਨੂੰ ਜ਼ਰੂਰੀ ਡਾਕਟਰੀ ਸਲਾਹ ਵੀ ਦਿੱਤੀ।

ਇੰਨਰਵੀਲ ਕਲੱਬ ਦੀ ਪ੍ਰਧਾਨ ਰੇਨੂੰ ਵਧਵਾ ਨੇ ਕਿਹਾ ਕਿ ਕਲੱਬ ਹਮੇਸ਼ਾ ਔਰਤਾਂ ਦੀ ਸਿਹਤ ਲਈ ਸਮਰਪਿਤ ਰਿਹਾ ਹੈ। ਰੋਟਰੀ ਸਕੱਤਰ ਵਿਕਰਮ ਗੁਪਤਾ ਨੇ ਸੈਸ਼ਨ ਦਾ ਸੰਚਾਲਨ ਕੀਤਾ।

Advertisement

Advertisement
Advertisement
×