ਰਤੀਆ: ਥਾਣਾ ਸਦਰ ਰਤੀਆ ਦੀ ਪੁਲੀਸ ਚੌਕੀ ਨਾਗਪੁਰ ਦੀ ਟੀਮ ਨੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਸੁਨੀਲ ਕੁਮਾਰ ਉਰਫ ਬੱਗਾ ਰਾਮ ਨਗਰ ਕਲੋਨੀ ਰਤੀਆ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖਿਲਾਫ ਥਾਣਾ ਸਦਰ ਰਤੀਆ ’ਚ ਐਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ। ਇਸ ਸਬੰਧੀ ਚੌਕੀ ਇੰਚਾਰਜ ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਹੜੌਲੀ ਕੋਲ ਇਸ ਮੋਟਰਸਾਈਕਲ ਸਵਾਰ ਨੂੰ ਸ਼ੱਕੀ ਹਾਲਤ ’ਚ ਕਾਬੂ ਕਰਕੇ ਉਸ ਕੋਲੋ ਤਲਾਸ਼ੀ ਦੌਰਾਨ 600 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। -ਪੱਤਰ ਪ੍ਰੇਰਕ