DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਡਿਵਾਈਨ ਸਕੂਲ ’ਚ ਸਮਰੱਥਾ ਨਿਰਮਾਣ ਪ੍ਰੋਗਰਾਮ

ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਦੀ ਸਿਖਲਾਈ ਦਿੱਤੀ

  • fb
  • twitter
  • whatsapp
  • whatsapp
featured-img featured-img
ਪ੍ਰੋਗਰਾਮ ਵਿੱਚ ਹਿੱਸਾ ਲੈਣ ਮੌਕੇ ਅਧਿਆਪਕ। -ਫੋਟੋ: ਸਤਨਾਮ ਸਿੰਘ
Advertisement

ਡਿਵਾਈਨ ਪਬਲਿਕ ਸਕੂਲ ਵਿੱਚ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਲੱਗਭਗ 80 ਅਧਿਆਪਕਾਂ ਨੇ ਹਿੱਸਾ ਲਿਆ। ਇਸ ਸਿਖਲਾਈ ਦਾ ਉਦੇਸ਼ ਅਧਿਆਪਕਾਂ ਨੂੰ ਨਵੀਂ ਸਿੱਖਿਆ ਪ੍ਰਣਾਲੀ, ਵਿਦਿਆਰਥੀ ਕੇਂਦਰਿਤ ਸਿੱਖਿਆ ਵਿਧੀਆਂ ਤੇ ਬਦਲਦੀਆਂ ਵਿਦਿਅਕ ਲੋੜਾਂ ਬਾਰੇ ਜਾਣੂ ਕਰਾਉਣਾ ਸੀ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਰਾਸ਼ਟਰੀ ਪਾਠਕ੍ਰਮ ਢਾਂਚੇ ਦੇ ਮੁੱਖ ਉਦੇਸ਼ਾਂ, ਯੋਗਤਾ ਆਧਾਰਿਤ ਸਿੱਖਿਆ, ਅਨੂਭਵੀ ਸਿੱਖਿਆ, ਸੰਪੂਰਨ ਵਿਕਾਸ ਤੇ ਵਿਦਿਆਰਥੀਆਂ ਵਿਚ ਰਚਨਾਤਮਕ ਸੋਚ ਵਿਕਸਤ ਕਰਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਪ੍ਰਭਾਵਸ਼ਾਲੀ ਅਧਿਆਪਨ ਸਿਖਲਾਈ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸਮਝਿਆ। ਉਨ੍ਹਾਂ ਨੇ ਕਲਾਸ ਰੂਮ ਵਿਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਤੇ ਅਧਿਆਪਨ ਨੂੰ ਹੋਰ ਦਿਲਚਸਪ ਵਿਹਾਰਕ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਵੱਖ-ਵੱਖ ਤਰੀਕਿਆਂ ’ਤੇ ਚਰਚਾ ਵੀ ਕੀਤੀ। ਸਕੂਲ ਪ੍ਰਬੰਧਕ ਡਾ. ਗੁਰਦੀਪ ਸਿੰਘ ਹੇਅਰ, ਸਕੂਲ ਪ੍ਰਿੰਸੀਪਲ ਰਾਜਿੰਦਰ ਖੁੱਬੜ ਤੇ ਵਾਈਸ ਪ੍ਰਿੰਸੀਪਲ ਮਨੀਸ਼ ਮਲਿਕ ਨੇ ਅਜਿਹੇ ਸਮਰਥਾ ਨਿਰਮਾਣ ਪ੍ਰੋਗਰਾਮਾਂ ਨੂੰ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਬਹੁਤ ਹੀ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਅਜੇਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਨੂੰ ਕਲਾਸ ਰੂਮ ਵਿਚ ਆਧੁਨਿਕ ਤੇ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਸਿੱਖਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ ਅਤੇ ਉਹ ਸਮੇਂ ਦੇ ਹਾਣੀ ਬਣਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਅਧਿਆਪਕਾਂ ਨੇ ਨਵੀਆਂ ਅਧਿਆਪਨ ਤਕਨੀਕਾਂ ਨੂੰ ਆਪਣੀਆਂ ਕਲਾਸਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਪ੍ਰਣ ਲਿਆ।

Advertisement
Advertisement
×