DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਦੋ ਹਲਾਕ

ਪੱਤਰ ਪ੍ਰੇਰਕ ਨਵੀਂ ਦਿੱਲੀ, 6 ਮਈ ਦਿੱਲੀ ਕੈਂਟ ਥਾਣਾ ਖੇਤਰ ਦੇ ਖਾਟੂ ਸ਼ਿਆਮ ਮੰਦਰ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਟੱਕਰ ਵਿੱਚ ਦੋ ਮੋਟਰਸਾਈਕਲ ਸਵਾਰ ਦੋਸਤਾਂ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 6 ਮਈ

Advertisement

ਦਿੱਲੀ ਕੈਂਟ ਥਾਣਾ ਖੇਤਰ ਦੇ ਖਾਟੂ ਸ਼ਿਆਮ ਮੰਦਰ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਟੱਕਰ ਵਿੱਚ ਦੋ ਮੋਟਰਸਾਈਕਲ ਸਵਾਰ ਦੋਸਤਾਂ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਵਿਕਾਸ ਅਤੇ ਮੰਗਲ ਵਾਸੀ ਧੋਬੀ ਘਾਟ, ਕਿਰਬੀ ਪਲੇਸ, ਦਿੱਲੀ ਕੈਂਟ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀਆਂ ਦੀ ਪਛਾਣ ਸਾਹਿਲ ਅਤੇ ਰਾਜਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪੁਲੀਸ ਨੇ ਕਾਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਪੂਰੇ ਘਟਨਾਕ੍ਰਮ ਵਿੱਚ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਘਟਨਾ ਸਥਾਨ ’ਤੇ ਮੌਜੂਦ ਵਿਅਕਤੀ ਨੇ ਪੁਲੀਸ ਅਤੇ ਐਂਬੂਲੈਂਸ ਕਰਮਚਾਰੀਆਂ ਦੋਵਾਂ ‘ਤੇ ਮਦਦ ਕਰਨ ਦੀ ਬਜਾਏ ਲਾਪ੍ਰਵਾਹੀ ਦਾ ਦੋਸ਼ ਲਗਾਇਆ ਹੈ। ਦੋਸ਼ ਹੈ ਕਿ ਪੁਲੀਸ ਵਾਲਿਆਂ ਨੇ ਜ਼ਖਮੀਆਂ ਨੂੰ ਐਂਬੂਲੈਂਸ ਤੱਕ ਪਹੁੰਚਾਉਣ ਵਿੱਚ ਵੀ ਮਦਦ ਨਹੀਂ ਕੀਤੀ। ਇਸ ਦੇ ਨਾਲ ਹੀ, ਐਂਬੂਲੈਂਸ ਕਰਮਚਾਰੀਆਂ ’ਤੇ ਵੀ ਢਿੱਲ-ਮੱਠ ਦਾ ਦੋਸ਼ ਹੈ। ਮੌਕੇ ਤੋਂ ਲੰਘ ਰਹੇ ਲੋਕਾਂ ਨੇ ਵੀ ਜਾਨ ਬਚਾਉਣ ਵਿੱਚ ਉਹ ਜਲਦਬਾਜ਼ੀ ਨਹੀਂ ਦਿਖਾਈ ਜੋ ਉਨ੍ਹਾਂ ਨੂੰ ਦਿਖਾਉਣੀ ਚਾਹੀਦੀ ਸੀ।

Advertisement

ਇਹ ਹਾਦਸਾ ਸਦਰ ਬਾਜ਼ਾਰ ਰੋਡ ‘ਤੇ ਵਾਪਰਿਆ।

Advertisement
×