ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਮਈ
ਇਥੋਂ ਦੇ ਗੁਰੂ ਗੋਬਿੰਦ ਸਿੰਘ ਚੌਕ ਨੇੜੇ ਸਥਿਤ ਗੋਲਡ ਲੋਨ ਦੇਣ ਵਾਲੀ ਮੁਥੂਟ ਫਿਨਕਾਰਪ ਲਿਮਟਿਡ ਬੈਂਕ ’ਚ ਇਕ ਮਹਿਲਾ ਸਮੇਤ ਚਾਰ ਜਣਿਆਂ ਨੇ 483.5 ਗਰਾਮ ਸੋਨੇ ਦੇ ਗਹਿਣੇ ਗਿਰਵੀ ਰੱਖਕੇ 15 ਲੱਖ ਰੁਪਏ ਦਾ ਕਰਜਾ ਲਿਆ ਸੀ। ਬੈਂਕ ਅਧਿਕਾਰੀਆਂ ਦੀ ਜਾਂਚ ਮਗਰੋਂ ਸੋਨਾ ਖੋਟਾ ਨਿਕਲਿਆ ਤਾਂ ਚਾਰਾਂ ਜਣਿਆਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਨੇ ਇਕ ਮਹਿਲਾ ਸਮੇਤ ਚਾਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਅਸ਼ੋਕ ਕੁਮਾਰ, ਸੰਦੀਪ ਸੋਨੀ, ਮੋਹਿਤ ਵਰਮਾ ਤੇ ਸੁਸ਼ਮਾ ਵਜੋਂ ਹੋਈ ਹੈ।