Case against Kejriwal: ਯਮੁਨਾ ਦੇ ਪਾਣੀ ’ਚ ‘ਜ਼ਹਿਰ ਘੋਲਣ’ ਸਬੰਧੀ ਟਿੱਪਣੀ ’ਤੇ ਹਰਿਆਣਾ ’ਚ ਕੇਜਰੀਵਾਲ ਖ਼ਿਲਾਫ਼ ਕੇਸ
ਸ਼ਾਹਬਾਦ ਦੀ ਅਦਾਲਤ ਦੇ ਨਿਰਦੇਸ਼ਾਂ ’ਤੇ ਦਰਜ ਹੋਇਆ ਕੇਸ
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਕੁਰੂਕਸ਼ੇਤਰ, 4 ਫਰਵਰੀ
Advertisement
ਹਰਿਆਣਾ ਦੀ ਭਾਜਪਾ ਸਰਕਾਰ ’ਤੇ ਯਮੁਨਾ ਦੇ ਪਾਣੀ ਵਿਚ ਜ਼ਹਿਰ ਘੋਲਣ ਦਾ ਦੋਸ਼ ਲਗਾਉਣ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਸ਼ਾਹਬਾਦ ਦੀ ਇਕ ਅਦਾਲਤ ਦੇ ਨਿਰਦੇਸ਼ਾਂ ’ਤੇ ਦਰਜ ਕੀਤਾ ਗਿਆ ਹੈ ਜਿਸ ਸਬੰਧੀ ਵਕੀਲ ਜਗਮੋਹਨ ਮਨਚੰਦਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਆਪਣੀ ਸ਼ਿਕਾਇਤ ਵਿੱਚ ਵਕੀਲ ਨੇ ਕਿਹਾ ਕਿ ਉਹ ਕੇਜਰੀਵਾਲ ਦੇ ਬਿਆਨ ਤੋਂ ਦੁਖੀ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕੇਜਰੀਵਾਲ ਨੇ ‘ਆਪ’ ਦੇ ਹੋਰ ਮੈਂਬਰਾਂ ਨਾਲ ਸਾਜ਼ਿਸ਼ ਰਚ ਕੇ ਦਿੱਲੀ ਅਤੇ ਹਰਿਆਣਾ ਵਿਚ ਲੋਕਾਂ ਨੂੰ ਗੁਮਰਾਹ ਕਰਨ ਲਈ ਅਜਿਹੇ ਭੜਕਾਊ ਬਿਆਨ ਦਿੱਤੇ ਹਨ ਜੋ ਵੋਟਰਾਂ ਨੂੰ ਪ੍ਰਭਾਵਿਤ ਕਰਨਗੇ। ਇਹ ਐਫਆਈਆਰ ਝੂਠੀ ਜਾਣਕਾਰੀ ਫੈਲਾਉਣ, ਝੂਠੇ ਦੋਸ਼ ਲਗਾਉਣ ਅਤੇ ਜਾਣਬੁੱਝ ਕੇ ਅਤੇ ਗਲਤ ਕੰਮ ਕਰਨ ਦੇ ਦੋਸ਼ ਤਹਿਤ ਦਰਜ ਕੀਤੀ ਗਈ ਹੈ।
Advertisement
×