ਪੱਤਰ ਪ੍ਰੇਰਕ
ਰਤੀਆ, 12 ਫਰਵਰੀ
ਇਥੇ ਪਿੰਡ ਮਹਿਮੜਾ ਦੇ ਪੈਟਰੋਲ ਪੰਪ ਦੇ ਕਰਿੰਦੇ ਦੀਆਂ ਅੱਖਾਂ ਵਿੱਚ ਮਿਰਚਾਂ ਤੇ ਪਿਸਤੌਲ ਦਿਖਾ ਕੇ ਸੱਤ ਹਜ਼ਾਰ ਰੁਪਏ ਅਤੇ ਇੱਕ ਮੋਟਰਸਾਈਕਲ ਲੈ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਨੌਜਵਾਨ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਵਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪੈਟਰੋਲ ਪੰਪ ’ਤੇ ਦੇਰ ਸ਼ਾਮ ਇੱਕ ਮੋਟਰਸਾਈਕਲ ’ਤੇ 3 ਨੌਜਵਾਨ ਆਏ ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ। ਇਸੇ ਦੌਰਾਨ ਪੰਪ ’ਤੇ ਆਏ ਨੌਜਵਾਨਾਂ ਨੇ ਪਹਿਲਾਂ ਮੋਟਰਸਾਈਕਲ ਦੀ ਟੈਂਕੀ ਫੁੱਲ ਕਰਵਾਈ ਅਤੇ ਫਿਰ ਸੇਲਜ਼ਮੈਨ ਹੈਪੀ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਜਿਵੇਂ ਹੀ ਉਹ ਅੱਖਾਂ ਧੌਣ ਲਈ ਅੰਦਰ ਗਿਆ ਤਾਂ ਉਹ ਤਿੰਨੇ ਨੌਜਵਾਨ ਵੀ ਉਸ ਦੇ ਪਿਛੇ ਅੰਦਰ ਆ ਗਏ।
ਇਸ ਦੌਰਾਨ ਉਨ੍ਹਾਂ ਪਿਸਤੌਲ ਦਿਖਾ ਕੇ ਜੇਬ੍ਹ ਵਿੱਚ ਪਏ 7000 ਰੁਪਏ ਖੋਹ ਲਏ ਅਤੇ ਪੈਟਰੋਲ ਪੰਪ ’ਤੇ ਖੜ੍ਹਿਆ ਇਕ ਮੋਟਰਸਾਈਕਲ ਵੀ ਉਹ ਨਾਲ ਲੈ ਗਏ।
ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੂਰੂ ਕਰ ਦਿੱਤੀ ਹੈ। ਪੁਲੀਸ ਮੁਤਾਬਿਕ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ ਤੇ ਉਨ੍ਹਾਂਂ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲੀਸ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਅਜਿਹੇ ਅਨਸਰਾਂ ਤੋਂ ਚੌਕਮ ਰਹਿਣ ਦੀ ਵੀ ਅਪੀਲ ਕੀਤੀ।