ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 5 ਫਰਵਰੀ
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਟ ਜਾਟਾਨ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦਾ ਸ਼ੁਭ ਆਰੰਭ ਮਾਂ ਸਰਸਵਤੀ ਵੰਦਨਾ ਨਾਲ ਕੀਤਾ ਗਿਆ। ਵਿਦਿਆਰਥੀਆਂ ਨੇ ਗੀਤਾਂ, ਆਰਤੀ, ਲੇਖ ਤੇ ਕਵਿਤਾ ਰਾਹੀਂ ਆਪਣੀ ਪੇਸ਼ਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਬੰਧਕ ਸੋਹਨ ਲਾਲ ਸੈਣੀ ਨੇ ਕਿਹਾ ਕਿ ਬਸੰਤ ਰੁੱਤ ਨੂੰ ਸਾਰੀਆਂ ਰੁੱਤਾਂ ਤੋਂ ਸ਼੍ੇਸ਼ਟ ਮੰਨਿਆ ਜਾਂਦਾ ਹੈ। ਇਸ ਮੌਕੇ ਆਨਲਾਈਨ ਮੁਕਾਬਲੇ ਵੀ ਕਰਵਾਏ ਗਏ। ਨਰਸਰੀ ਅਤੇ ਕੇਜੀ ਦੇ ਵਿਦਿਆਰਥੀਆਂ ਨੇ ਫੈਂਸੀ ਡਰੈੱਸ, ਪਹਿਲੀ ਤੋਂ ਪੰਜਵੀਂ ਦੇ ਵਿਦਿਆਰਥੀਆਂ ਨੇ ਕਵਿਤਾ ਤੇ ਚਿੱਤਰਕਲਾ, ਕਲੋਅ ਮਾਡਲਿੰਗ, ਸਲੋਗਨ ਰਾਈਟਿੰਗ ਤੇ ਭਾਸ਼ਣ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।
ਫਰੀਦਾਬਾਦ (ਪੱਤਰ ਪ੍ਰੇਰਕ): ਬਸੰਤ ਪੰਚਮੀ ਮੌਕੇ ਅੱਜ ਵਿਦਿਆਸਾਗਰ ਇੰਟਰਨੈਸ਼ਨਲ ਸਕੂਲ ਵਿੱਚ ਸੂਰਜ ਨਮਸਕਾਰ ਪ੍ਰੋਗਰਾਮ ਕੀਤਾ ਗਿਆ। ਸਕੂਲ ਵਿੱਚ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਸੂਰਜ ਨਮਸਕਾਰ ਕੀਤਾ। ਇਸ ਦੌਰਾਨ ਸਕੂਲ ਦੇ ਚੇਅਰਮੈਨ ਧਰਮਪਾਲ ਯਾਦਵ ਨੇ ਕਿਹਾ ਕਿ ਸੂਰਜ ਨਮਸਕਾਰ ਨਾ ਸਿਰਫ਼ ਸਰੀਰਕ ਤੌਰ ’ਤੇ ਬਲਕਿ ਮਾਨਸਿਕ ਤੌਰ ’ਤੇ ਵੀ ਤਾਕਤ ਦਿੰਦਾ ਹੈ। ਸਕੂਲ ਦੇ ਡਾਇਰੈਕਟਰ ਦੀਪਕ ਯਾਦਵ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਮੌਕੇ ’ਤੇ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ 75 ਕਰੋੜ ਸੂਰਜੀ ਨਮਸਕਾਰ ਦੇ ਅੰਮ੍ਰਿਤ ਮਹੋਤਸਵ ਦੇ ਟੀਚੇ ਤਹਿਤ ਵਿਸ਼ੇਸ਼ ਸੂਰਜ ਨਮਸਕਾਰ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਮਾਂ ਸਰਸਵਤੀ ਦੀ ਪੂਜਾ ਵੀ ਕੀਤੀ ਗਈ।