ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਇਥੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਇੱਥੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿੱਚ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ ਤੇ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਦੀਵਾਨ ਸਜਾਏ ਗਏ।...
ਇਥੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਇੱਥੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿੱਚ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ ਤੇ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਇਸ ਵਿੱਚ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸ਼ਬਦ ਗੁਰਬਾਣੀ ਤੇ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਨਾਲ ਜੁੜੀ ਘਟਨਾਵਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰੂਘਰ ਦੇ ਬੁਲਾਰੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਧਾਰਮਿਕ ਦੀਵਾਨ ਵਿੱਚ ਸਭ ਤੋਂ ਪਹਿਲਾਂ ਰਾਗੀ ਜਥੇ ਭਾਈ ਜਸਬੀਰ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਕਰਮਜੀਤ ਸਿੰਘ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਹੈੱਡ ਗ੍ਰੰਥੀ ਤੇ ਪ੍ਰਸਿੱਧ ਕਥਾਵਾਚਕ ਗੁਰਵਿੰਦਰ ਸਿੰਘ ਰੱਤਕ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨੇ ਦੇਸ਼ ਅਤੇ ਹਿੰਦੂ ਧਰਮ ਦੀ ਰੱਖਿਆ ਖਾਤਰ ਮੁਗ਼ਲ ਸਲਤਨਤ ਨਾਲ ਲੜਦੇ ਹੋਏ ਆਪਣੇ ਪਿਤਾ ਗੁਰੂ ਤੇਗ਼ ਬਹਾਦਰ, ਚਾਰ ਸਾਹਿਬਜ਼ਾਦਿਆਂ ਅਤੇ ਖੁਦ ਨੂੰ ਕੁਰਬਾਨ ਕਰ ਦਿੱਤਾ ਪਰ ਦੀਨ ਕਬੂਲ ਨਹੀਂ ਕੀਤਾ। ਦੇਸ਼ ਅਤੇ ਧਰਮ ਨੂੰ ਬਚਾਉਣ ਲਈ ਗੁਰੂ ਗੋਬਿੰਦ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀਆਂ ਕਾਰਨ ਅੱਜ ਵਿਸ਼ਵਭਰ ਵਿੱਚ ਅਨੌਖੀ ਮਿਸਾਲ ਬਣਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨੇ ਆਪਣੀ ਬਾਣੀ ਵਿੱਚ ਸਪੱਸ਼ਟ ਕੀਤਾ ਹੈ ਕਿ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਪ੍ਰਕਾਰ ਦੇ ਨਸ਼ੇ ਤੇ ਤੰਬਾਕੂ ਆਦਿ ਦਾ ਪ੍ਰਯੋਗ ਨਾ ਕਰੋ, ਕਿਸੇ ਵੀ ਇਨਸਾਨ ਦੀ ਚੁਗਲੀ, ਨਿੰਦਿਆ ਨਾ ਕਰੋ। ਇਨਸਾਨ ਨਾਲ ਪ੍ਰੇਮ ਕਰਨਾ ਹੀ ਪ੍ਰਮਾਤਮਾ ਦੀ ਸੱਚੀ ਭਗਤੀ ਹੈ। ਕਿਸੇ ਵੀ ਇਨਸਾਨ ਨਾਲ ਈਰਖਾ ਕਰਨ ਦੀ ਬਜਾਏ ਆਪਣੇ ਕੰਮਾਂ ਪ੍ਰਤੀ ਧਿਆਨ ਦਿਓ।

