ਕੇਕੇ ਬਾਂਸਲ
ਰਤੀਆ, 5 ਫਰਵਰੀ
ਕਿਸਾਨਾਂ ਦੀ ਪੰਚਾਇਤ ਨਾਲੀ ਮੁਹੱਲਾ ਵਿਚ ਕਰਵਾਈ ਗਈ, ਜਿਸ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਮੀਟਿੰਗ ਵਿਚ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਨਿੰਦਾ ਕੀਤੀ ਗਈ ਅਤੇ ਪਹਿਲਾਂ ਤੋਂ ਦੁੱਗਣੀ ਗਿਣਤੀ ਵਿੱਚ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦਾ ਯਤਨ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਨਿਰਭੈ ਸਿੰਘ, ਰਾਜ ਸਿੰਘ, ਰੂਪ ਸਿੰਘ, ਧਨਵੰਤ ਸਿੰਘ ਆਦਿ ਹਾਜ਼ਰ ਸਨ।