ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ: ਨਵੀਨ ਜਿੰਦਲ

ਸੰਸਦ ਮੈਂਬਰ ਨੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ; ਮੁਆਵਜ਼ੇ ਦਾ ਦਿੱਤਾ ਭਰੋਸਾ
ਹੜ੍ਹਾਂ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਸੰਸਦ ਮੈਂਬਰ ਨਵੀਨ ਜਿੰਦਲ।
Advertisement

ਸੰਸਦ ਮੈਂਬਰ ਨਵੀਨ ਜਿੰਦਲ ਸ਼ੁੱਕਰਵਾਰ ਨੂੰ ਮਾਰਕੰਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਜਲਬੇਹਡਾ, ਨੈਸੀ ਅਤੇ ਠਸਕਾ ਮਿਰਾਂਜੀ ਖੇਤਰ ਦਾ ਦੌਰਾ ਕਰਨ ਪੱਜੇ। ਇਸ ਦੌਰਾਨ ਨਵੀਨ ਜਿੰਦਲ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। ਮਾਰਕੰਡਾ ਦੇ ਪਾਣੀ ਦੇ ਪੱਧਰ ਵਿੱਚ ਵਾਧੇ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਲਈ ਈ-ਮੁਆਵਜ਼ਾ ਪੋਰਟਲ ਖੋਲ੍ਹਿਆ ਗਿਆ ਹੈ। ਕਿਸਾਨ ਆਪਣੀਆਂ ਖਰਾਬ ਹੋਈਆਂ ਫਸਲਾਂ ਨੂੰ ਰਜਿਸਟਰ ਕਰਨ, ਤਾਂ ਜੋ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਦੀ ਨਿਗਰਾਨੀ ਕਰ ਰਹੀ ਹੈ ਅਤੇ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਸਬੰਧ ਵਿੱਚ ਪੂਰੀ ਤਰ੍ਹਾਂ ਗੰਭੀਰ ਹਨ। ਹਰ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਜਲਬੇਹਡਾ ਹੈੱਡ ਵਿਖੇ ਕਿਸਾਨਾਂ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮਾਰਕੰਡਾ ਨਦੀ ਵਿੱਚ ਪਾਣੀ ਭਰਨ ਕਾਰਨ ਭਵਿੱਖ ਵਿੱਚ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਵਿਚਾਰ-ਵਟਾਂਦਰਾ ਕੀਤਾ। ਐਕਸੀਅਨ ਮਨੀਸ਼ ਬੱਬਰ ਅਤੇ ਜੇ.ਈ. ਨਵੀਨ ਨੇ ਸੰਸਦ ਮੈਂਬਰ ਨੂੰ ਪੂਰੇ ਮਾਰਕੰਡਾ ਖੇਤਰ ਦੇ ਵੇਰਵੇ ਇੱਕ ਨਕਸ਼ੇ ਰਾਹੀਂ ਦਿੱਤੇ। ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ, ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਮਾਰਕੰਡਾ ਦੇ ਬੰਨ੍ਹਾਂ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕਿਸਾਨਾਂ ਨੇ ਦੱਸਿਆ ਕਿ ਹਜ਼ਾਰਾਂ ਏਕੜ ਫਸਲਾਂ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਫਸਲਾਂ ਹੁਣ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ। ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਮੀਟਿੰਗ ਕਰਨ ਅਤੇ ਸਮੱਸਿਆ ਦੇ ਸਥਾਈ ਹੱਲ ਕਰਨ ਅਤੇ ਇੱਕ ਮਾਸਟਰ ਪਲਾਨ ਤਿਆਰ ਕਰਨ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਇਸ ਖੇਤਰ ਵਿੱਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਅਤੇ ਸੂਬੇ ਨੂੰ ਵਿਕਸਤ ਰਾਸ਼ਟਰ ਅਤੇ ਵਿਕਸਤ ਰਾਜ ਬਣਾਉਣ ਲਈ ਸ਼ਾਨਦਾਰ ਕੰਮ ਕਰ ਰਹੇ ਹਨ। ਹੜ੍ਹ ਵਰਗੀ ਐਮਰਜੈਂਸੀ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement
Show comments