CEO Suresh Kumar ਨੇ Public Camp ਵਿੱਚ ਸੁਣੀਆਂ ਆਮ ਲੋਕਾਂ ਦੀਆਂ ਸਮੱਸਿਆਵਾਂ
ਜ਼ਿਲ੍ਹਾ ਪਰਿਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਰੇਸ਼ ਕੁਮਾਰ ਨੇ ਅੱਜ ਇੱਥੇ ਕੈਂਪ ਦੌਰਾਨ ਵੱਖ-ਵੱਖ ਖੇਤਰਾਂ ਤੋਂ ਆਏ ਆਮ ਲੋਕਾਂ ਦੀਆਂ ਸ਼ਿਕਾਇਤਾਂ ਗੰਭੀਰਤਾ ਨਾਲ ਸੁਣੀਆਂ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦਾ ਨਿਰਧਾਰਤ ਸਮੇਂ ਅੰਦਰ ਗੁਣਵੱਤਾਪੂਰਨ ਢੰਗ ਨਾਲ ਨਿਬੇੜਾ...
ਜ਼ਿਲ੍ਹਾ ਪਰਿਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਰੇਸ਼ ਕੁਮਾਰ ਨੇ ਅੱਜ ਇੱਥੇ ਕੈਂਪ ਦੌਰਾਨ ਵੱਖ-ਵੱਖ ਖੇਤਰਾਂ ਤੋਂ ਆਏ ਆਮ ਲੋਕਾਂ ਦੀਆਂ ਸ਼ਿਕਾਇਤਾਂ ਗੰਭੀਰਤਾ ਨਾਲ ਸੁਣੀਆਂ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦਾ ਨਿਰਧਾਰਤ ਸਮੇਂ ਅੰਦਰ ਗੁਣਵੱਤਾਪੂਰਨ ਢੰਗ ਨਾਲ ਨਿਬੇੜਾ ਕਰਨ ਦੇ ਹੁਕਮ ਦਿੱਤੇ।
ਅਧਿਕਾਰੀ ਨੇ ਮੌਕੇ ’ਤੇ ਹੀ ਲੋੜੀਂਦੀ ਕਾਰਵਾਈ ਕਰਵਾਉਂਦਿਆਂ ਸਪੱਸ਼ਟ ਕੀਤਾ ਕਿ ਸ਼ਿਕਾਇਤਾਂ ਨੂੰ ਸਿਰਫ਼ ਰਸਮੀ ਕਾਰਵਾਈ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਨ੍ਹਾਂ ਦਾ ਸਥਾਈ ਹੱਲ ਕੱਢਿਆ ਜਾਵੇ। ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਮਾਰਨ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਤਰਜੀਹ ਦੇ ਆਧਾਰ ’ਤੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਇੱਕੋ ਥਾਂ ’ਤੇ ਸੁਣਨਾ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਮਸਲੇ ਵਿੱਚ ਇੱਕ ਤੋਂ ਵੱਧ ਵਿਭਾਗ ਸ਼ਾਮਲ ਹੋਣ, ਤਾਂ ਅਧਿਕਾਰੀ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ।
ਸੁਰੇਸ਼ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਹਰ ਯੋਗ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਸਮੇਂ ਸਿਰ ਮਿਲੇ ਅਤੇ ਨਿਯਮਾਂ ਅਨੁਸਾਰ ਰੁਕਾਵਟਾਂ ਦੂਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਿਕਾਇਤ ਦਾ ਤੁਰੰਤ ਹੱਲ ਸੰਭਵ ਨਾ ਹੋਵੇ, ਤਾਂ ਸ਼ਿਕਾਇਤਕਰਤਾ ਨੂੰ ਸਥਿਤੀ ਬਾਰੇ ਸਹੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬੇਝਿਜਕ ਪ੍ਰਸ਼ਾਸਨ ਦੇ ਸਾਹਮਣੇ ਰੱਖਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

