ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਮਾਗਮ
ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਨਵੰਬਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ।...
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਨਵੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਇਸ ਵਿੱਚ ਬੀਬੀ ਜਸਵੀਰ ਕੌਰ ਸੰਗਰੂਰ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਵਾਰਾਂ ਰਾਹੀਂ ਜਾਣੂ ਕਰਵਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਚਾਰ ਉਦਾਸੀਆਂ ਅਤੇ ਬਾਣੀ ਦੇ 19 ਰਾਗਾਂ ਵਿੱਚ 1974 ਸ਼ਬਦ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਇੰਦਰਜੀਤ ਸਿੰਘ ਨਾਨਕਸਰ ਵਾਲੇ, ਭਾਈ ਸੰਤੋਖ ਸਿੰਘ, ਭਾਈ ਗੁਰਬਖ਼ਸ਼ ਸਿੰਘ ਸ਼ਾਂਤ, ਭਾਈ ਗੁਰਵਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਭਾਈ ਜਸਵਿੰਦਰ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

