ਵਿਦਿਆਰਥੀ ਪਰਿਸ਼ਦ ਦੇ ਗਠਨ ਲਈ ਸਮਾਰੋਹ ਕਰਵਾਇਆ
ਸਵਿੱਤਰੀ ਬਾਈ ਸੀਨੀਅਰ ਸੰਕੈਡਰੀ ਸਕੂਲ ਦੇ ਸੈਸ਼ਨ 2025-26 ਲਈ ਵਿਦਿਆਰਥੀ ਪਰਿਸ਼ਦ ਦੇ ਗਠਨ ਲਈ ਸਥਾਪਨਾ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਮੈਦਾਨ ਦੇਸ਼ ਭਗਤੀ ਦੀ ਭਾਵਨਾ ਨਾਲ ਭਰਿਆ ਹੋਇਆ ਦਿਖਾਈ ਦਿੱਤਾ। ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਦੇ ਸਵਾਗਤ ਨਾਲ ਹੋਈ।
ਸਕੂਲ ਦੀ ਪ੍ਰਿੰਸੀਪਲ ਖੁਸ਼ਬੂ ਸੈਣੀ ਨੇ ਸਾਰੇ ਚੁਣੇ ਗਏ ਵਿਦਿਆਰਥੀ ਆਗੂਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਵਿੱਚ ਸਤਲੁਜ, ਮੰਦਾਕਿਨੀ, ਹੁਗਲੀ ਅਤੇ ਪਰਿਆਰ ਹਾਊਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਰੇ ਹਾਊਸ ਇੰਚਾਰਜਾਂ ਅਤੇ ਕਪਤਾਨਾਂ ਨੇ ਆਪੋ-ਆਪਣੀਆਂ ਟੀਮਾਂ ਦੀ ਅਗਵਾਈ ਬੜੇ ਮਾਣ ਨਾਲ ਕੀਤੀ।
ਇਸ ਮੌਕੇ ਨਵੇਂ ਚੁਣੇ ਗਏ ਹੈੱਡ ਲੜਕੇ, ਹੈੱਡ ਲੜਕੀ, ਹਾਊਸ ਕਪਤਾਨ ਅਤੇ ਹੋਰ ਆਹੁਦੇਦਾਰਾਂ ਨੂੰ ਬੈਜ ਲਗਾ ਕੇ ਆਪਣੇ ਫ਼ਰਜ਼ਾਂ ਪ੍ਰਤੀ ਵਫ਼ਾਦਾਰ ਰਹਿਣ ਦੀ ਸਹੁੰ ਚੁਕਾਈ। ਸਕੂਲ ਦੇ ਡਾਇਰੈਕਟਰ ਅਕਸ਼ੈ ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜੇਹੇ ਸਮਾਗਮ ਵਿਦਿਆਰਥੀਆਂ ਵਿਚ ਲੀਡਰਸ਼ਿਪ, ਆਤਮ ਵਿਸ਼ਵਾਸ਼ ਅਤੇ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਜਿਸ ਨੇ ਇਸ ਦਿਨ ਨੂੰ ਸਕੂਲ ਦੇ ਇਤਿਹਾਸ ਵਿੱਚ ਪ੍ਰੇਰਨਾਦਾਇਕ ਅਤੇ ਯਾਦਗਾਰੀ ਬਣਾ ਦਿੱਤਾ।