ਸਿਲਾਈ ਸਿੱਖਣ ਵਾਲੀਆਂ ਨੂੰ ਸਰਟੀਫਿਕੇਟ ਵੰਡੇ
ਇੱਥੋਂ ਨੇੜਲੇ ਪਿੰਡ ਖੁੱਡੀ ਖੁਰਦ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਵਿੱਚ 25 ਕੁੜੀਆਂ ਨੇ ਛੇ ਮਹੀਨੇ ਦੀ ਟਰੇਨਿੰਗ ਹਾਸਲ ਕੀਤੀ ਅਤੇ ਇਮਤਿਹਾਨ ਤੋਂ ਬਾਅਦ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੀਜੇਐੱਮ ਮਦਨ...
Advertisement
ਇੱਥੋਂ ਨੇੜਲੇ ਪਿੰਡ ਖੁੱਡੀ ਖੁਰਦ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਵਿੱਚ 25 ਕੁੜੀਆਂ ਨੇ ਛੇ ਮਹੀਨੇ ਦੀ ਟਰੇਨਿੰਗ ਹਾਸਲ ਕੀਤੀ ਅਤੇ ਇਮਤਿਹਾਨ ਤੋਂ ਬਾਅਦ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੀਜੇਐੱਮ ਮਦਨ ਲਾਲ ਨੇ ਪਾਸ ਕੁੜੀਆਂ ਨੂੰ ਆਈਐੱਸਓ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਭੇਟ ਕੀਤੇ। ਸਰਬੱਤ ਦਾ ਭਲਾ ਟਰੱਸਟ ਯੂਨਿਟ ਬਰਨਾਲਾ ਦੇ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜੱਜ ਮਦਨ ਲਾਲ ਨੇ ਸਮੂਹ ਕੁੜੀਆਂ ਨੂੰ ਵਧਾਈ ਦਿੱਤੀ। ਪਿੰਡ ਖੁੱਡੀ ਦੇ ਸਰਪੰਚ ਦਵਿੰਦਰ ਸਿੰਘ ਨੇ ਜੱਜ ਸਾਹਿਬ ਅਤੇ ਸਿੱਧੂ ਦਾ ਪਿੰਡ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸੂਬੇਦਾਰ ਧੰਨਾ ਸਿੰਘ ਧੌਲਾ, ਬਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ, ਗੁਰਦੇਵ ਸਿੰਘ ਮੱਕੜ ਅਤੇ ਸੈਂਟਰ ਦੀ ਟੀਚਰ ਹਰਜਿੰਦਰ ਕੌਰ ਹਾਜ਼ਰ ਸਨ।
Advertisement
Advertisement