ਚੜੂਨੀ ਵੱਲੋਂ ਪੀੜਤ ਕਿਸਾਨਾਂ ਨਾਲ ਮੁਲਾਕਾਤ
ਪੱਤਰ ਪ੍ਰੇਰਕ ਗੂਹਲਾ ਚੀਕਾ, 23 ਜੁਲਾਈ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਇੱਥੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਗੁਰਨਾਮ ਸਿੰਘ ਚੜੂਨੀ ਨੂੰ ਕਿਸਾਨਾਂ ਨੇ ਦੱਸਿਆ ਕਿ ਉਹ ਕਈ ਦਿਨਾਂ ਤੱਕ ਹੜ੍ਹ ਦੇ...
Advertisement
ਪੱਤਰ ਪ੍ਰੇਰਕ
ਗੂਹਲਾ ਚੀਕਾ, 23 ਜੁਲਾਈ
Advertisement
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਇੱਥੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਗੁਰਨਾਮ ਸਿੰਘ ਚੜੂਨੀ ਨੂੰ ਕਿਸਾਨਾਂ ਨੇ ਦੱਸਿਆ ਕਿ ਉਹ ਕਈ ਦਿਨਾਂ ਤੱਕ ਹੜ੍ਹ ਦੇ ਪਾਣੀ ਵਿੱਚ ਘਿਰੇ ਰਹੇ, ਪਰ ਸਰਕਾਰ ਨੇ ਉਨ੍ਹਾਂ ਨੂੰ ਫੌਰੀ ਤੌਰ ’ਤੇ ਰਾਹਤ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ। ਕਿਸਾਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਕੋਲ ਕਿਸ਼ਤੀਆਂ ਦੀ ਘਾਟ ਸਾਫ਼ ਝਲਕੀ ਅਤੇ ਉਨ੍ਹਾਂ ਦੀ ਲਾਪਰਵਾਹੀ ਦੇ ਚਲਦੇ ਘੱਗਰ ਦਰਿਆ ਦੇ ਕਈ ਬੰਨ੍ਹ ਅਤੇ ਹਾਂਸੀ ਬੁਟਾਨਾ ਨਹਿਰ ਦੇ ਬੰਨ੍ਹ ਵੀ ਟੁੱਟ ਗਏ, ਜਿਸ ਦੇ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਬਰਬਾਦ ਹੋ ਗਈ। ਚੜੂਨੀ ਨੇ ਘੱਗਰ ਦਰਿਆ ਦੇ ਬੰਨ੍ਹਾਂ ਦਾ ਜਾਇਜ਼ਾ ਲਿਆ ਤੇ ਖੱਟਰ ਸਰਕਾਰ ’ਤੇ ਗੂਹਲਾ ਹਲਕੇ ਦੇ ਲੋਕਾਂ ਦੀ ਸਾਰ ਨਾ ਲੈਣ ਦੇ ਦੋਸ਼ ਲਾਏ। ਇਸ ਮੌਕੇ ਉਨ੍ਹਾਂ ਨੇ ਖਰਾਬ ਫ਼ਸਲਾਂ ਦਾ ਮੁਆਵਜ਼ਾ 40 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦੀ ਮੰਗ ਕੀਤੀ।
Advertisement
×