
ਯਮੁਨਾਨਗਰ ਵਿੱਚ ਬੱਚਿਆਂ ਨੂੰ ਵਜ਼ੀਫਾ ਵੰਡਦੇ ਹੋਏ ਮੁੱਖ ਮਹਿਮਾਨ।
ਪੱਤਰ ਪ੍ਰੇਰਕ
ਯਮੁਨਾਨਗਰ, 25 ਮਈ
ਸਰਸਵਤੀ ਸ਼ੂਗਰ ਮਿੱਲ ਦੇ ਵਿਹੜੇ ਵਿੱਚ ਕਮਲਾਪੁਰੀ ਚੈਰੀਟੇਬਲ ਟਰੱਸਟ ਵੱਲੋਂ ਵਜ਼ੀਫਾ ਵੰਡ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਮੁੱਖ ਕਾਰਜਕਾਰੀ ਅਧਿਕਾਰੀ ਐੱਸਕੇ ਸਚਦੇਵਾ ਨੇ ਦੱਸਿਆ ਕਿ 2005 ਤੋਂ ਸ੍ਰੀਮਤੀ ਕਮਲਾਪੁਰੀ ਚੈਰੀਟੇਬਲ ਟਰੱਸਟ ਭਿਵਾਨੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਿਖਰਲੇ 10 ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਜ਼ੀਫ਼ਾ ਪ੍ਰਦਾਨ ਕਰ ਰਿਹਾ ਹੈ। ਇਸ ਵਿੱਚ ਸਕੂਲ ਸਿੱਖਿਆ ਬੋਰਡ, ਹਰਿਆਣਾ ਭਿਵਾਨੀ ਅਧੀਨ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੀ ਸੂਚੀ ਵਿੱਚ ਚੋਟੀ ਦੇ ਦਸ ਦੀ ਸੂਚੀ ਵਿੱਚ ਆਊਣ ਵਾਲੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਲਈ 400 ਰੁਪਏ ਪ੍ਰਤੀ ਮਹੀਨਾ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ ਸਾਲਾਂ ਲਈ 500 ਰੁਪਏ ਪ੍ਰਤੀ ਮਹੀਨਾ ਵਜ਼ੀਫੇ ਦਿੱਤੇ ਜਾਂਦੇ ਹਨ । ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਸਕੂਲ ਸਿੱਖਿਆ ਬੋਰਡ ਭਿਵਾਨੀ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ 30 ਅੱਵਲ ਵਿਦਿਆਰਥੀਆਂ ਨੂੰ ਵਜ਼ੀਫੇ ਵਜੋਂ ਇੱਕ ਲੱਖ 66 ਹਜ਼ਾਰ 800 ਰੁਪਏ ਦੀ ਰਾਸ਼ੀ ਚੈੱਕਾਂ ਰਾਹੀਂ ਦਿੱਤੀ ਗਈ। ਐੱਸਕੇ ਸਚਦੇਵਾ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਜੋ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨੋਜ ਵਰਮਾ, ਸੀਨੀਅਰ ਮੀਤ ਪ੍ਰਧਾਨ ਡੀਪੀ ਸਿੰਘ, ਕੁਲਦੀਪ ਚੌਧਰੀ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ