ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਦਾ ਯੁਵਕ ਮੇਲਾ ਸਮਾਪਤ
ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਜੀਂਦ ਵਿੱਚ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਸਮਾਪਤੀ ਵਾਲੇ ਦਿਨ ਯੂਨੀਵਰਸਿਟੀ ਕੈਂਪਸ ਵਿੱਚ ਸ਼ਾਸਤਰੀ ਨਾਚ, ਹਰਿਆਣਵੀ ਸੋਲੋ ਡਾਂਸ, ਹਰਿਆਣਵੀ ਸਮੂਹ ਡਾਂਸ, ਸੰਸਕ੍ਰਿਤੀ ਨਾਟਕ, ਪੱਛਮੀ ਸਾਜ਼ ਸੋਲੋ, ਪੱਛਮੀ ਫੋਕਲ ਸੋਲੋ, ਮੌਕੇ ’ਤੇ ਫੋਟੋਗ੍ਰਾਫੀ ਅਤੇ ਵਾਦ...
ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਜੀਂਦ ਵਿੱਚ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਸਮਾਪਤੀ ਵਾਲੇ ਦਿਨ ਯੂਨੀਵਰਸਿਟੀ ਕੈਂਪਸ ਵਿੱਚ ਸ਼ਾਸਤਰੀ ਨਾਚ, ਹਰਿਆਣਵੀ ਸੋਲੋ ਡਾਂਸ, ਹਰਿਆਣਵੀ ਸਮੂਹ ਡਾਂਸ, ਸੰਸਕ੍ਰਿਤੀ ਨਾਟਕ, ਪੱਛਮੀ ਸਾਜ਼ ਸੋਲੋ, ਪੱਛਮੀ ਫੋਕਲ ਸੋਲੋ, ਮੌਕੇ ’ਤੇ ਫੋਟੋਗ੍ਰਾਫੀ ਅਤੇ ਵਾਦ ਵਿਵਾਦ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਪੇਸ਼ਕਾਰੀਆਂ ਨਾਲ ਵਿਦਿਆਰਥੀਆਂ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਆਪਣੇ ਸੰਬੋਧਨ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਮਪਾਲ ਸੈਣੀ ਨੇ ਕਿਹਾ ਕਿ ਇਹ ਯੁਵਕ ਮੇਲਾ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ, ਸਮਾਜਿਕ ਕਦਰਾਂ-ਕੀਮਤਾਂ ਨੂੰ ਸਮਝਣ ਅਤੇ ਰਚਨਾਤਮਕਾ ਨੂੰ ਪ੍ਰਗਟ ਕਰਨ ਦਾ ਇੱਕ ਮਾਧਿਅਮ ਹੈ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਆਪਣੇ ਆਪ ਵਿੱਚ ਇੱਕ ਪ੍ਰਾਪਤੀ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ। ਮੇਲੇ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਐੱਮ ਯੂ ਡੀ ਦੇ ਵਾਈਸ ਚਾਂਸਲਰ ਪ੍ਰੋ. ਰਾਜਬੀਰ ਸਿੰਘ ਨੇ ਕਿਹਾ ਕਿ ਯੁਵਕ ਮੇਲਾ ਸਿਰਫ ਪ੍ਰਤੀਭਾ ਵਿਖਾਉਣ ਦਾ ਹੀ ਮੰਚ ਨਹੀਂ ਹੈ, ਸਗੋਂ ਨੌਜਵਾਨਾਂ ਦੇ ਆਤਮ ਵਿਸਵਾਸ, ਰਚਨਾਤਮਕਤਾ ਅਤੇ ਲੀਡਰਸ਼ਿੱਪ ਹੁਨਰ ਨੂੰ ਨਿਖਾਰਨ ਦਾ ਸ਼ਾਨਦਾਰ ਮੌਕਾ ਹੈ। ਅਜਿਹੇ ਸਮਾਗਮਾਂ ਰਾਹੀਂ ਵਿਦਿਆਰਥੀ ਆਪਣੀ ਪ੍ਰਤਿਭਾ ਨੂੰ ਖੋਜਦੇ ਹਨ ਅਤੇ ਅੱਗੇ ਵਧਣ ਲਈ ਪ੍ਰੇਰਣਾ ਪ੍ਰਾਪਤ ਕਰਦੇ ਹਨ। ਅੰਤ ਵਿੱਚ ਉਨ੍ਹਾਂ ਨੇ ਇਸ ਮੇਲੇ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

