ਤਾਇਕਵਾਂਡੋ ’ਚ ਛਵੀ ਨੇ ਸੋਨ ਤਗ਼ਮਾ ਜਿੱਤਿਆ
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਗਿਆਰ੍ਹਵੀਂ ਦੀ ਵਿਦਿਆਰਥਣ ਛਵੀ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਵਿਚ 46 ਕਿਲੋਗਰਾਮ ਘੱਟ ਭਾਰ ਵਰਗ ਵਿਚ ਸੋਨ ਤਗ਼ਮਾ ਜਿੱਤਿਆ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਡਾ. ਦਿਵਿਆ ਕੌਸ਼ਿਕ ਨੇ ਦੱਸਿਆ ਕਿ...
Advertisement
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਗਿਆਰ੍ਹਵੀਂ ਦੀ ਵਿਦਿਆਰਥਣ ਛਵੀ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਵਿਚ 46 ਕਿਲੋਗਰਾਮ ਘੱਟ ਭਾਰ ਵਰਗ ਵਿਚ ਸੋਨ ਤਗ਼ਮਾ ਜਿੱਤਿਆ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਡਾ. ਦਿਵਿਆ ਕੌਸ਼ਿਕ ਨੇ ਦੱਸਿਆ ਕਿ ਹਾਲ ਹੀ ਵਿਚ ਇਹ ਮੁਕਾਬਲੇ ਜਾਟ ਧਰਮਸ਼ਾਲਾ ਕੁਰੂਕਸ਼ੇਤਰ ਵਿੱਚ ਕਰਵਾਏ ਗਏ ਸਨ, ਜਿਸ ਵਿੱਚ ਸਕੂਲ ਦੀ ਵਿਦਿਆਰਥਣ ਛਵੀ ਨੇ ਗੋਲਡ ਮੈਡਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਉਸ ਦੀ ਇਸ ਉਪਲਬਦੀ ’ਤੇ ਉਸ ਦੀ ਚੋਣ ਰਾਸ਼ਟਰੀ ਪੱਧਰ ’ਤੇ ਹੋਈ ਹੈ। ਡਾ. ਦਿਵਿਆ ਕੌਸ਼ਿਕ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਲ ਵੀ ਉਤਸ਼ਾਹਿਤ ਹੋਣਾ ਚਾਹੀਦਾ ਹੈ। ਸਕੂਲ ਕੋਆਰਡੀਨੇਟਰ ਪ੍ਰੋਮਿਲਾ ਸ਼ਰਮਾ ਨੇ ਖਿਡਾਰਨ ਨੂੰ ਵਧਾਈ ਦਿੱਤੀ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
Advertisement
Advertisement