Chief Justice Ravindra Malik ਦਾ ਜੱਦੀ ਪਿੰਡ Mahua Kheri ਵਿੱਚ ਸਵਾਗਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਨਿਯੁਕਤ ਹੋਏ ਜਸਟਿਸ ਰਵਿੰਦਰ ਮਲਿਕ ਦਾ ਉਨ੍ਹਾਂ ਦੇ ਜੱਦੀ ਪਿੰਡ ਮਹੂਆ ਖੇੜੀ ਪੁੱਜਣ ’ਤੇ ਪਿੰਡ ਵਾਸੀਆਂ ਅਤੇ ਪਰਿਵਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਉਨ੍ਹਾਂ ’ਤੇ ਫੁੱਲਾਂ ਦੀ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਨਿਯੁਕਤ ਹੋਏ ਜਸਟਿਸ ਰਵਿੰਦਰ ਮਲਿਕ ਦਾ ਉਨ੍ਹਾਂ ਦੇ ਜੱਦੀ ਪਿੰਡ ਮਹੂਆ ਖੇੜੀ ਪੁੱਜਣ ’ਤੇ ਪਿੰਡ ਵਾਸੀਆਂ ਅਤੇ ਪਰਿਵਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਿੰਡ ਪੁੱਜਣ ’ਤੇ ਜਸਟਿਸ ਰਵਿੰਦਰ ਮਲਿਕ ਆਪਣੇ ਪਰਿਵਾਰ ਸਮੇਤ ਪਹਿਲਾਂ ਨਗਰ ਖੇੜਾ ਗਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਰਸਮੀ ਪੂਜਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼, ਸੂਬੇ ਅਤੇ ਪਿੰਡ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਮਗਰੋਂ ਉਨ੍ਹਾਂ ਨੇ ਪਿੰਡ ਦੇ ਬਜ਼ੁਰਗਾਂ ਅਤੇ ਮਾਵਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਜਸਟਿਸ ਰਵਿੰਦਰ ਮਲਿਕ ਨੇ ਕਿਹਾ ਕਿ ਪਿੰਡ ਦੇ ਬਜ਼ੁਰਗ ਅਤੇ ਉਨ੍ਹਾਂ ਦਾ ਆਸ਼ੀਰਵਾਦ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ, ਜਿਸ ਸਦਕਾ ਉਹ ਅੱਜ ਇਸ ਅਹੁਦੇ ’ਤੇ ਪੁੱਜੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜੱਜ ਵਜੋਂ ਉਨ੍ਹਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਯੋਗਤਾ ਨਾਲ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਆਂਪਾਲਿਕਾ ਵਿੱਚ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣਾ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਕੇਸਾਂ ਦਾ ਨਿਬੇੜਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਮੌਕੇ ਸਾਬਕਾ ਖਪਤਕਾਰ ਅਦਾਲਤ ਦੇ ਜੱਜ ਮੇਹਰ ਸਿੰਘ, ਸਰਪੰਚ ਰੋਹਿਤ ਮਲਿਕ, ਸਾਬਕਾ ਸਰਪੰਚ ਰਾਮ ਕਰਨ ਮਲਿਕ, ਨਰਿੰਦਰ ਸ਼ਰਮਾ, ਰਾਜ ਕੁਮਾਰ, ਬਲਦੇਵ ਮਲਿਕ ਅਤੇ ਦੇਵਾ ਸਿੰਘ ਤੋਂ ਇਲਾਵਾ ਕਈ ਪਤਵੰਤੇ ਮੌਜੂਦ ਸਨ।

