ਮੁੱਖ ਮੰਤਰੀ ਨੇ ਸਕੂਲਾਂ ਦੇ ਮੁਲਾਂਕਣ ਲਈ ‘ਸੱਚ’ ਪੋਰਟਲ ਲਾਂਚ ਕੀਤਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਕੰਮ ਕਰਨ ਵਾਲੀਆਂ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਕੰਮ ਕਰਨ ਵਾਲੀਆਂ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸਰਵੋਤਮ ਸਕੂਲ ਪ੍ਰਬੰਧਨ ਕਮੇਟੀ ਦੀ ਚੋਣ ‘ਸੱਚ’ ਪੋਰਟਲ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸਾਰੀਆਂ ‘ਸਕੂਲ ਪ੍ਰਬੰਧਨ ਕਮੇਟੀਆਂ’ ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਠੀਕ ਕਰਵਾਉਣ, ਪਖਾਨੇ ਅਤੇ ਕੰਧਾਂ ਦੀ ਮੁਰੰਮਤ ਵਰਗੇ ਛੋਟੇ-ਮੋਟੇ ਅਤੇ ਜ਼ਰੂਰੀ ਕੰਮਾਂ ਲਈ ਇੱਕ ਲੱਖ ਰੁਪਏ ਤੱਕ ਖਰਚ ਕਰਨ ਦੀਆਂ ਸ਼ਕਤੀਆਂ ਦਿੱਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ 25 ਲੱਖ ਰੁਪਏ ਤੱਕ ਖਰਚ ਕਰਨ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਸਰਕਾਰੀ ਸਕੂਲਾਂ ਦੇ ਮੁਲਾਂਕਣ ਲਈ ‘ਸੱਚ’ ਨਾਮਕ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਵੀ ਸੱਦਾ ਦਿੱਤਾ ਕਿ ਸਾਰੇ ਅਧਿਆਪਕ, ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰ ਅਤੇ ਬੱਚੇ ਸਕੂਲ ਕੈਂਪਸ ਵਿੱਚ ਪੌਦੇ ਲਗਾਉਣ।

