DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਮੰਤਰੀ ਨਾਇਬ ਸੈਣੀ ਨੂੰ ਲੋਕਾਂ ਦੀ ਚਿੰਤਾ ਨਹੀਂ: ASHOK ARORA

ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ

  • fb
  • twitter
  • whatsapp
  • whatsapp
Advertisement

ਹਰਿਆਣਾ ਦੇ ਸਾਬਕਾ ਮੰਤਰੀ ਅਤੇ ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਨੇ ਕਿਹਾ ਕਿ ਅੱਜ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਅਜਿਹਾ ਲੱਗਦਾ ਹੈ ਕਿ ਮੁੱਖ ਮੰਤਰੀ ਨੂੰ ਸੂਬੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਕੋਈ ਚਿੰਤਾ ਨਹੀਂ ਹੈ, ਉਨ੍ਹਾਂ ਦਾ ਪੂਰਾ ਧਿਆਨ ਪੰਜਾਬ ਅਤੇ ਆਪਣੀ ਪਾਰਟੀ ਦੇ ਸਿਆਸੀ ਹਿੱਤਾਂ ’ਤੇ ਹੈ। ਵਿਧਾਇਕ ਅਸ਼ੋਕ ਅਰੋੜਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਰਾਜ ਸੌਂਪਿਆ ਹੈ, ਉਨ੍ਹਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਮੁੱਖ ਮੰਤਰੀ ਸਿਰਫ਼ ਆਪਣੀ ਰਾਜਨੀਤਕ ਪਾਰਟੀ ਪ੍ਰਤੀ ਜਵਾਬਦੇਹ ਰਹਿੰਦੇ ਹਨ। ਲੋਕਤੰਤਰ ਵਿੱਚ ਇੱਕ ਜਨਤਕ ਪ੍ਰਤੀਨਿਧ ਦਾ ਮੁੱਢਲਾ ਫ਼ਰਜ਼ ਲੋਕਾਂ ਦੀ ਆਵਾਜ਼ ਸੁਣਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੁੰਦਾ ਹੈ, ਪਰ ਮੌਜੂਦਾ ਸਰਕਾਰ ਵਿੱਚ ਲੋਕਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਹੈ। ਸ਼ਾਹਬਾਦ ਵਿੱਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਸਖ਼ਤ ਪੁਲੀਸ ਕਾਰਵਾਈ ਦੀ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਨੇ ਇਸ ਨੂੰ ਬਹੁਤ ਸ਼ਰਮਨਾਕ ਦੱਸਿਆ। ਅਰੋੜਾ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੋ ਪੂਰੇ ਦੇਸ਼ ਦਾ ਢਿੱਡ ਭਰਨ ਲਈ ਦਿਨ-ਰਾਤ ਮਿਹਨਤ ਕਰਦਾ ਹੈ, ਪਰ ਦੁੱਖ ਦੀ ਗੱਲ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਈ ਆਵਾਜ਼ ਬੁਲੰਦ ਕਰਨ ਉੱਤੇ ਉਨ੍ਹਾਂ ਉੱਤੇ ਲਾਠੀਚਾਰਜ ਕਰ ਰਹੀ ਹੈ। ਝੋਨੇ ਦੀ ਸਰਕਾਰੀ ਖਰੀਦ ਪ੍ਰਣਾਲੀ ’ਤੇ ਸਰਕਾਰ ਨੂੰ ਘੇਰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਹਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਹਾਲਾਂਕਿ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ।

Advertisement
Advertisement
×