DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chief Minister Nayab Singh Saini: ਵਿਕਸਤ ਭਾਰਤ ਲਈ ਔਰਤਾਂ ਦੀ ਭੂਮਿਕਾ ਅਹਿਮ: ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਸਾਂਝੇ ਤੌਰ ’ਤੇ ‘ਸਸ਼ਕਤ ਮਹਿਲਾ, ਸਸ਼ਕਤ ਸਮਾਜ, ਸਸ਼ਕਤ ਰਾਸ਼ਟਰ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2047...

  • fb
  • twitter
  • whatsapp
  • whatsapp
featured-img featured-img
ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਸਾਂਝੇ ਤੌਰ ’ਤੇ ‘ਸਸ਼ਕਤ ਮਹਿਲਾ, ਸਸ਼ਕਤ ਸਮਾਜ, ਸਸ਼ਕਤ ਰਾਸ਼ਟਰ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2047 ਤਕ ਵਿਕਸਤ ਭਾਰਤ ਦਾ ਸੁਫਨਾ ਔਰਤਾਂ ਦੇ ਵਿਕਾਸ ਰਾਹੀਂ ਹੀ ਸਾਕਾਰ ਹੋਵੇਗਾ। ਜਦੋਂ ਔਰਤਾਂ ਸਸ਼ਕਤ ਹੋਣਗੀਆਂ ਤਾਂ ਰਾਸ਼ਟਰ ਨਵੀਆਂ ਉਚਾਈਆਂ ਛੂਹੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਰਸ਼ ਹਾਲ ਵਿੱਚ ਮਹਿਲਾ ਸਸ਼ਕਤੀਕਰਨ ’ਤੇ ਪ੍ਰਦਰਸ਼ਨੀ ਦਾ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਸੈਮੀਨਾਰ ਦੇ ਸੋਵੀਨਾਰ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਕਲਾ ਉਤਸਵ ਸੋਵੀਨਾਰ ਵੀ ਜਾਰੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਤਾਕਤ ਦੇਸ਼ ਦੀ ਨੀਂਹ ਨੂੰ ਮਜ਼ਬੂਤ ਕਰਦੀ ਹੈ ਜਦੋਂਕਿ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੀ ਬਜਾਇ ਉਨ੍ਹਾਂ ਨੂੰ ਰੁਜ਼ਗਾਰਦਾਤਾ ਬਣਾਉਣ ਲਈ ਕੰਮ ਕਰਨਾ ਮਹੱਤਵਪੂਰਨ ਹੈ। ਰਾਸ਼ਟਰ ਨਿਰਮਾਣ ਵਿੱਚ ਗ਼ਰੀਬਾਂ ਨੂੰ ਸਸ਼ਕਤ ਬਣਾਉਣਾ ਵੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਹਮੇਸ਼ਾ ਤਾਕਤ, ਗਿਆਨ ਅਤੇ ਸੱਭਿਆਚਾਰ ਦੀ ਨੀਂਹ ਰਹੀਆਂ ਹਨ। ਅੱਜ ਦੀਆਂ ਔਰਤਾਂ ਉੱਚ ਅਹੁਦਿਆਂ ’ਤੇ ਪੁੱਜ ਕੇ ਵਿਸ਼ਵ ਪੱਧਰ ’ਤੇ ਦੇਸ਼ ਦਾ ਨਾਂ ਰੋਸ਼ਨ ਕਰ ਰਹੀਆਂ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਸੋਮ ਨਾਥ ਸਚਦੇਵਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਕ ਮਜ਼ਬੂਤ ਸਮਾਜ ਤੇ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਮਹੱਤਵਪੂਰਨ ਹੈ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਜ਼ਿਲ੍ਹਾ ਪੁਲੀਸ ਕਪਤਾਨ ਚੰਦਰ ਮੋਹਨ, ਕਾਲਜਾਂ ਦੇ ਡੀਨ ਪ੍ਰੋ ਏ ਆਰ ਚੌਧਰੀ, ਪ੍ਰੋ ਮਹਾਂ ਸਿੰਘ ਪੂਨੀਆ, ਡਾ. ਗੁਰਚਰਨ ਸਿੰਘ, ਰਾਜਵੰਤ ਕੌਰ, ਸੰਗੀਤਾ ਸੈਣੀ ਆਦਿ ਮੌਜੂਦ ਸਨ।

Advertisement

Advertisement
Advertisement
×