ਮੁੱਖ ਮੰਤਰੀ ਸੈਣੀ ਨੇ ‘ਹਰਿਆਣਾ ਦਿਵਸ’ ਮੌਕੇ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਸੂਬੇ ਦੀਆਂ 5.22 ਲੱਖ ਔਰਤਾਂ ਦੇ ਬੈਂਕ ਖਾਤੇ ਵਿੱਚ 2100 ਰੁਪਏ ਕੀਤੇ ਟਰਾਂਸਫਰ
Advertisement
ਹਰਿਆਣਾ ਸਰਕਾਰ ਨੇ ਅੱਜ ਹਰਿਆਣਾ ਦਿਵਸ ਮੌਕੇ ‘ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ’ ਤਹਿਤ ਸੂਬੇ ਦੀਆਂ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ ਸੂਬੇ ਦੀਆਂ 5.22 ਔਰਤਾਂ ਦੇ ਬੈਂਕ ਖਾਤਿਆਂ ਵਿੱਚ 2100-2100 ਰੁਪਏ ਟਰਾਂਸਫਰ ਕੀਤੇ ਗਏ ਹਨ।
ਇਸ ਯੋਜਨਾ ਅਧੀਨ 31 ਅਕਤੂਬਰ ਨੂੰ ਰਾਤ ਤੱਕ 6.97 ਲੱਖ ਔਰਤਾਂ ਨੇ ਰਜ਼ਿਸਟਰੇਸ਼ਨ ਕੀਤੀ ਹੈ।
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ 23 ਸਾਲ ਤੋਂ ਵੱਧ ਉਮਰ 23 ਸਾਲ ਤੋਂ ਵੱਧ ਉਮਰ ਸੂਬੇ ਦੀਆਂ ਔਰਤਾਂ 2100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਹਰਿਆਣਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਇਕ ਲੱਖ ਰੁਪਏ ਸਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ 23 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
Advertisement
