ਪੱਤਰ ਪ੍ਰੇਰਕ
ਰਤੀਆ, 10 ਫਰਵਰੀ
ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਫੇਲ ਹੋਣ ’ਤੇ ਸ਼ਹਿਰ ਵਾਸੀ ਕਾਫੀ ਪ੍ਰੇਸ਼ਾਨ ਹਨ। ਸ਼ਹਿਰ ਅੰਦਰ ਵੱਡੇ ਵੱਡੇ ਗੰਦਗੀ ਦੇ ਢੇਰ ਲੱਗਣ ਨੇ ਲੋਕਾਂ ਦੇ ਨੱਕ ’ਚ ਦਮ ਕਰ ਰੱਖਿਆ ਹੈ। ਇਨ੍ਹਾਂ ਗੰਦਗੀ ਦੇ ਢੇਰਾਂ ’ਚੋਂ ਬੁਦਬੂ ਮਾਰਦੀ ਹੈ ਅਤੇ ਲਾਵਾਰਿਸ ਪੁਸ਼ੂ ਅਕਸਰ ਇਨ੍ਹਾਂ ਗੰਦਗੀ ਦੇ ਢੇਰਾਂ ’ਚ ਮੂੰਹ ਮਾਰਦੇ ਹਨ। ਕਈ ਵਾਰ ਗੰਦਗੀ ਦੇ ਢੇਰਾਂ ’ਤੇ ਪਏ ਪਲਾਸਟਿਕ ਦੇ ਲਿਫ਼ਾਫ਼ੇ ਵੀ ਨਿਗਲ ਜਾਂਦੇ ਹਨ ਅਤੇ ਉਨ੍ਹਾਂ ਲਈ ਜਾਨਲੇਵਾ ਸਾਬਤ ਹੋ ਜਾਂਦੇ ਹਨ। ਨਗਰ ਪਾਲਿਕਾ ਦੇ ਸੈਕਟਰ ਸਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਸ਼ਹਿਰ ਅੰਦਰ ਸਫਾਈ ਸੁਚਾਰੂ ਢੰਗ ਨਾਲ ਕਰਵਾਈ ਜਾ ਰਹੀ ਹੈ। ਜੇਕਰ ਫਿਰ ਵੀ ਅਜਿਹੀ ਸਮੱਸਿਆ ਆਉਂਦੀ ਹੈ ਤਾਂ ਸਫ਼ਾਈ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ।