ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 13 ਅਕਤੂਬਰ
ਮਹਾਰਿਸ਼ੀ ਮਾਰਕੰਡੇਸ਼ਵਰ ਕੱਚਾ ਆੜਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਧੰਨਪਤ ਰਾਏ ਅਗਰਵਾਲ ਨੇ ਕਿਹਾ ਕਿ ਇਕ ਅੰਦਾਜੇ ਮੁਤਾਬਿਕ ਹੁਣ ਤਕ ਕਰੀਬ ਸੱਤ ਲੱਖ ਕੁਇੰਟਲ ਝੋਨਾ ਮੰਡੀ ਆ ਚੁੱਕਾ ਹੈ। ਜਿਸ ਦੀ 130 ਕਰੋੜ ਰੁਪਏ ਦੀ ਰਕਮ ਸਰਕਾਰ ਵੱਲ ਬਕਾਇਆ ਖੜੀ ਹੈ। ਉਨਾਂ ਕਿਹਾ ਕਿ ਸਰਕਾਰ ਦੇ 72 ਘੰਟੇ ਵਿਚ ਭੁਗਤਾਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।