ਗਿਆਰ੍ਹਵੀਂ ਜਮਾਤ: ਦੂਜੀ ਕਾਊਂਸਲਿੰਗ ਲਈ ਅੱਜ ਆਖਰੀ ਮੌਕਾ
ਜਾਣਕਾਰੀ ਅਨੁਸਾਰ ਯੂਟੀ ਦੇ ਸਰਕਾਰੀ ਸਕੂਲਾਂ ’ਚੋਂ ਦਸਵੀਂ ਪਾਸ ਕਰਨ ਵਾਲਿਆਂ ਲਈ 85 ਫ਼ੀਸਦੀ ਕੋਟਾ ਰੱਖਿਆ ਗਿਆ ਹੈ ਜਦੋਂਕਿ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਤੇ ਹੋਰ ਰਾਜਾਂ ਦੇ ਵਿਦਿਆਰਥੀਆਂ ਲਈ ਕੋਟਾ ਸਿਰਫ਼ 15 ਫ਼ੀਸਦੀ ਹੈ। ਇਨ੍ਹਾਂ ਦੋਵਾਂ ਵਰਗਾਂ ਦੀ ਮੈਰਿਟ ਲਿਸਟ ਵੀ ਵੱਖ-ਵੱਖ ਤਿਆਰ ਕੀਤੀ ਗਈ ਹੈ। ਦੱਸਣਯੋਗ ਹੈ ਕਿ 11ਵੀਂ ਜਮਾਤ ਲਈ ਚੰਡੀਗੜ੍ਹ ਦੇ 42 ਸੀਨੀਅਰ ਸੈਕੰਡਰੀ ਸਕੂਲਾਂ ’ਚ 13,875 ਸੀਟਾਂ ਹਨ।
ਸ੍ਰੀ ਬਰਾੜ ਨੇ ਦੱਸਿਆ ਕਿ ਇਸ ਕਾਊਂਸਲਿੰਗ ਵਿੱਚ ਦਸਵੀਂ ਜਮਾਤ ਦੀ ਕੰਪਾਰਟਮੈਂਟ ਕਲੀਅਰ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਮੌਕਾ ਮਿਲੇਗਾ। ਜ਼ਿਕਰਯੋਗ ਹੈ ਕਿ ਇਸ ਵੇਲੇ ਗਿਆਰ੍ਹਵੀਂ ਜਮਾਤ ਵਿੱਚ ਸਰਕਾਰੀ ਸਕੂਲਾਂ ਤੋਂ ਦਸਵੀਂ ਪਾਸ ਕਰਨ ਲਈ 11,794 ਸੀਟਾਂ ਜਦਕਿ ਚੰਡੀਗੜ੍ਹ ਦੇ ਨਿੱਜੀ ਤੇ ਹੋਰ ਰਾਜਾਂ ਲਈ 2,081 ਸੀਟਾਂ ਰਾਖਵੀਆਂ ਹਨ। ਸ੍ਰੀ ਬਰਾੜ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਪਹਿਲੇ ਦੌਰ ਵਿੱਚ ਦਾਖ਼ਲਾ ਨਹੀਂ ਮਿਲਿਆ, ਉਹ ਦੂਜੀ ਕਾਊਂਸਲਿੰਗ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰ ਤੀਜੀ ਕਾਊਂਸਲਿੰਗ ਨਹੀਂ ਹੋਵੇਗੀ।