ਚੰਡੀਗੜ੍ਹ, 20 ਜਨਵਰੀ
ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਬੁੱਧਵਾਰ ਨੂੰ ਕਿਹਾ ਕਿ ਹਰਿਆਣਾ ਦੇ ਸਕੂਲ ਫਰਵਰੀ ਦੇ ਪਹਿਲੇ ਹਫ਼ਤੇ ਤੋਂ 6ਵੀਂ ਤੋਂ 8ਵੀਂ ਕਲਾਸ ਲਈ ਮੁੜ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਕੋਵਿਡ-19 ਕੇਸ ਹੌਲੀ ਹੌਲੀ ਹੇਠਾਂ ਆ ਰਹੇ ਹਨ ਅਤੇ ਸਥਿਤੀ ਵਿੱਚ ਸੁਧਾਰ ਹੋਇਆ ਹੈ। ਇਸ ਤੋਂ ਇਲਾਵਾ ਕੋਵਿਡ-19 ਟੀਕਾਕਰਨ ਦੀ ਮੁਹਿੰਮ ਵੀ ਸ਼ੁਰੂ ਹੋ ਗਈ ਹੈ। ਇਸ ਲਈ ਫਰਵਰੀ ਦੇ ਪਹਿਲੇ ਹਫ਼ਤੇ ਤੋਂ 6ਵੀਂ ਤੋਂ 8ਵੀਂ ਫਰਵਰੀ ਦੀਆਂ ਕਲਾਸਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਤੋਂ ਪੰਜਵੀਂ ਤੱਕ ਦੀਆਂ ਜਮਾਤਾਂ ਸ਼ੁਰੂ ਕਰਨ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।