ਪੰਚਕੂਲਾ: ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਪਹਿਲੀ ਤੋਂ ਨੌਂਵੀ ਤਕ ਦੀਆਂ ਕਲਾਸਾਂ 10 ਫਰਵਰੀ ਤੋਂ ਸ਼ੁਰੂ ਹੋਣਗੀਆਂ। ਇਸ ਦੌਰਾਨ ਸਕੂਲਾਂ ਵਿਚ ਕੋਵਿਡ-19 ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੋ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਭੇਜਣਾ ਚਾਹੁੰਦੇ ਹਨ, ਉਹ ਭੇਜ ਸਕਦੇ ਹਨ ਪਰ ਨਾਲ ਹੀ ਆਨਲਾਈਨ ਪੜ੍ਹਾਈ ਵੀ ਚੱਲਦੀ ਰਹੇਗੀ। -ਪੱਤਰ ਪ੍ਰੇਰਕ