DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਦਾ ਸਮਾਪਤੀ ਸਮਾਰੋਹ

ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰੇਖਾ ਅਗਰਵਾਲ ਨੇ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਕੁਲਭੂਸ਼ਣ ਕੁਮਾਰ ਬਾਂਸਲ ਰਤੀਆ, 8 ਜਨਵਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿੱਚ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ (ਐੱਨ ਐੱਸ ਐੱਸ) ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰੇਖਾ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਾਬਕਾ ਪ੍ਰਿੰਸੀਪਲ ਅਵਨੀਸ਼ ਗਰਗ ਵਿਸ਼ੇਸ਼ ਮਹਿਮਾਨ ਰਹੇ। ਸਮਾਰੋਹ ਦੀ ਸ਼ੁਰੂਆਤ ਵੰਦੇ ਮਾਤਰਮ ਗੀਤ ਨਾਲ ਹੋਈ। ਵਲੰਟੀਅਰਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਮੁੱਖ ਮਹਿਮਾਨ ਰੇਖਾ ਅਗਰਵਾਲ ਤੇ ਸਾਬਕਾ ਪ੍ਰਿੰਸੀਪਲ ਅਵਨੀਸ਼ ਗਰਗ ਨੇ ਸਮਾਗਮ ਦਾ ਉਦਘਾਟਨ ਕੀਤਾ। ਮਹਿਕਦੀਪ ਕੌਰ ਨੇ ਮਾਪਿਆਂ ਨੂੰ ਸਮਰਪਿਤ ਆਪਣੇ ਗੀਤ ਨਾਲ ਸਾਰਿਆਂ ਨੂੰ ਮੋਹ ਲਿਆ। ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਨੇ ਕਿਹਾ ਕਿ ਕੁੜੀਆਂ ਨੂੰ ਚੰਗੇ ਜੀਵਨ ਲਈ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਨੂੰ ਜ਼ਿੰਦਗੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੰਗੇ ਤੇ ਮਾੜੇ ਵਿਚਕਾਰ ਫ਼ੈਸਲਾ ਕਰਕੇ ਹੀ ਅੱਗੇ ਵਧਣਾ ਚਾਹੀਦਾ ਹੈ। ਵਿਸ਼ੇਸ਼ ਮਹਿਮਾਨ ਅਵਨੀਸ਼ ਗਰਗ ਨੇ ਨਸ਼ੇ ਦੀ ਦਲਦਲ ਨੂੰ ਖ਼ਤਮ ਕਰਨ ਲਈ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਬਹੁਤ ਵਧ ਗਿਆ ਹੈ, ਜਿਸ ਨੂੰ ਸਿਰਫ਼ ਜਾਗਰੂਕਤਾ ਨਾਲ ਹੀ ਰੋਕਿਆ ਜਾ ਸਕਦਾ ਹੈ। ਕੈਂਪ ਦੌਰਾਨ ਮੁੱਖ ਮਹਿਮਾਨ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਜਲੀ, ਸੁਮਨ ਅਤੇ ਵੀਰਪਾਲ ਨੇ ਰੰਗੋਲੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਾਣਾ ਪਕਾਉਣ ਵਾਲੀ ਕਮੇਟੀ ਵਿੱਚ ਸੋਨੂੰ, ਨਿਸ਼ਾ, ਸੁਨੀਤਾ, ਵੀਰਪਾਲ ਅਤੇ ਵਿਸ਼ਾਲੀ ਵੱਲੋਂ ਤਿਆਰ ਕੀਤੇ ਭੋਜਨ ਦੀ ਸਾਰਿਆਂ ਨੇ ਸ਼ਲਾਘਾ ਕੀਤੀ। ਡਾ. ਨਾਇਬ ਸਿੰਘ ਮੰਡੇਰ ਨੇ ਕੌਮੀ ਸੇਵਾ ਯੋਜਨਾ ਪ੍ਰਤੀ ਸਮਰਪਨ ਤੇ ਕੈਂਪ ਵਿੱਚ ਪ੍ਰਾਪਤ ਗਿਆਨ ਨੂੰ ਅਮਲ ਵਿੱਚ ਲਿਆਉਣ ਦੀ ਵਕਾਲਤ ਕੀਤੀ।
Advertisement

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿੱਚ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ (ਐੱਨ ਐੱਸ ਐੱਸ) ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰੇਖਾ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਾਬਕਾ ਪ੍ਰਿੰਸੀਪਲ ਅਵਨੀਸ਼ ਗਰਗ ਵਿਸ਼ੇਸ਼ ਮਹਿਮਾਨ ਰਹੇ। ਸਮਾਰੋਹ ਦੀ ਸ਼ੁਰੂਆਤ ਵੰਦੇ ਮਾਤਰਮ ਗੀਤ ਨਾਲ ਹੋਈ। ਵਲੰਟੀਅਰਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।

ਮੁੱਖ ਮਹਿਮਾਨ ਰੇਖਾ ਅਗਰਵਾਲ ਤੇ ਸਾਬਕਾ ਪ੍ਰਿੰਸੀਪਲ ਅਵਨੀਸ਼ ਗਰਗ ਨੇ ਸਮਾਗਮ ਦਾ ਉਦਘਾਟਨ ਕੀਤਾ। ਮਹਿਕਦੀਪ ਕੌਰ ਨੇ ਮਾਪਿਆਂ ਨੂੰ ਸਮਰਪਿਤ ਆਪਣੇ ਗੀਤ ਨਾਲ ਸਾਰਿਆਂ ਨੂੰ ਮੋਹ ਲਿਆ। ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਨੇ ਕਿਹਾ ਕਿ ਕੁੜੀਆਂ ਨੂੰ ਚੰਗੇ ਜੀਵਨ ਲਈ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਨੂੰ ਜ਼ਿੰਦਗੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੰਗੇ ਤੇ ਮਾੜੇ ਵਿਚਕਾਰ ਫ਼ੈਸਲਾ ਕਰਕੇ ਹੀ ਅੱਗੇ ਵਧਣਾ ਚਾਹੀਦਾ ਹੈ। ਵਿਸ਼ੇਸ਼ ਮਹਿਮਾਨ ਅਵਨੀਸ਼ ਗਰਗ ਨੇ ਨਸ਼ੇ ਦੀ ਦਲਦਲ ਨੂੰ ਖ਼ਤਮ ਕਰਨ ਲਈ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਬਹੁਤ ਵਧ ਗਿਆ ਹੈ, ਜਿਸ ਨੂੰ ਸਿਰਫ਼ ਜਾਗਰੂਕਤਾ ਨਾਲ ਹੀ ਰੋਕਿਆ ਜਾ ਸਕਦਾ ਹੈ।

Advertisement

ਕੈਂਪ ਦੌਰਾਨ ਮੁੱਖ ਮਹਿਮਾਨ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਜਲੀ, ਸੁਮਨ ਅਤੇ ਵੀਰਪਾਲ ਨੇ ਰੰਗੋਲੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਾਣਾ ਪਕਾਉਣ ਵਾਲੀ ਕਮੇਟੀ ਵਿੱਚ ਸੋਨੂੰ, ਨਿਸ਼ਾ, ਸੁਨੀਤਾ, ਵੀਰਪਾਲ ਅਤੇ ਵਿਸ਼ਾਲੀ ਵੱਲੋਂ ਤਿਆਰ ਕੀਤੇ ਭੋਜਨ ਦੀ ਸਾਰਿਆਂ ਨੇ ਸ਼ਲਾਘਾ ਕੀਤੀ। ਡਾ. ਨਾਇਬ ਸਿੰਘ ਮੰਡੇਰ ਨੇ ਕੌਮੀ ਸੇਵਾ ਯੋਜਨਾ ਪ੍ਰਤੀ ਸਮਰਪਨ ਤੇ ਕੈਂਪ ਵਿੱਚ ਪ੍ਰਾਪਤ ਗਿਆਨ ਨੂੰ ਅਮਲ ਵਿੱਚ ਲਿਆਉਣ ਦੀ ਵਕਾਲਤ ਕੀਤੀ।

Advertisement

Advertisement
×