ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ

ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ

ਨਰਾਇਣਗੜ੍ਹ ਵਿੱਚ ਬੈਠਕ ਕਰਦੇ ਹੋਏ ਹਰਿਆਣਾ ਰੋਡਵੇਜ਼ ਯੂਨੀਅਨ ਦੇ ਆਗੂ।

ਫਰਿੰਦਰ ਪਾਲ ਗੁਲਿਆਣੀ

ਨਰਾਇਣਗੜ੍ਹ, 27 ਅਕਤੂਬਰ

ਨਰਾਇਣਗੜ੍ਹ ਵਿੱਚ ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਦੀ ਬੈਠਕ ਪ੍ਰਧਾਨ ਸੰਜੀਵ ਸੈੇਣੀ ਦੀ ਅਗਵਾਈ ਹੇਠ ਹੋਈ। ਬੈਠਕ ਵਿੱਚ ਸੂਬਾ ਕਮੇਟੀ ਆਗੂ ਤੇ ਪ੍ਰਧਾਨ ਵਿਨੋਦ ਸ਼ਰਮਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਦੱਸਿਆ ਕਿ 10 ਨਵੰਬਰ ਨੂੰ ਹਰਿਆਣਾ ਰੋਡਵੇਜ਼ ਦੇ ਕਰਮਚਾਰੀ ਆਪਣੀਆਂ ਮੰਗਾਂ ਸਬੰਧੀ ਕਰਨਾਲ ਸਥਿਤ ਮੁੱਖ ਮੰਤਰੀ ਦੇ ਕੈਂਪਸ ਦਫ਼ਤਰ ਦਾ ਘਿਰਾਓ ਕਰਨਗੇ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਇਸ ਘਿਰਾਓ ਪ੍ਰੋਗਰਾਮ ਵਿੱਚ ਹੁੰਮ ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ 11 ਦਸੰਬਰ 2020 ਵਿੱਚ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਮੰਤਰੀ ਤੇ ਰੋਡਵੇਜ਼ ਆਗੂਆਂ ਦੀ ਇੱਕ ਬੈਠਕ ਹੋਈ ਸੀ, ਜਿਸ ਵਿੱਚ ਸਰਕਾਰ ਨੇ ਯੂਨੀਅਨ ਦੀਆਂ ਕੁਝ ਮੰਗਾਂ ਮੰਨੀਆਂ ਸੀ ਅਤੇ ਇਨ੍ਹਾਂ ਨੂੰ ਤਿੰਨ ਮਹੀਨਿਆਂ ਅੰਦਰ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਕਾਫ਼ੀ ਸਮਾਂ ਬੀਤ ਜਾਣ ਮਗਰੋਂ ਨਾ ਤਾਂ ਸਰਕਾਰ ਨੇ ਇਨ੍ਹਾਂ ਨੂੰ ਲਾਗੂ ਕੀਤਾ ਤੇ ਨਾ ਹੀ ਯੂਨੀਅਨ ਦੇ ਆਗੂਆਂ ਨਾਲ ਕੋਈ ਗੱਲਬਾਤ ਕੀਤੀ ਹੈ। ਇਸ ਕਾਰਨ ਸਰਕਾਰ ਪ੍ਰਤੀ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All