DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

CM Nayab Saini ਨੇ 'ਆਪ' ਸਰਕਾਰ ਨੂੰ ਘੇਰਿਆ; ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਗਿਣਵਾਈਆਂ

AAP ਸਰਕਾਰ ਹਰ ਮੋਰਚੇ ਉੱਤੇ ਫੇਲ੍ਹ ਸਾਬਤ ਹੋਈ: ਸੈਣੀ

  • fb
  • twitter
  • whatsapp
  • whatsapp
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ 'ਆਪ' ਸਰਕਾਰ ਖ਼ਿਲਾਫ਼ ਹਰ ਪੱਧਰ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਸਰਕਾਰ ਨੇ ਲੋਕਾਂ ਨਾਲ ਵੱਡੇ ਧੋਖੇ ਕੀਤੇ ਹਨ, ਉੱਥੇ ਹੀ ਪੰਜਾਬ ਦੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਕਰਮਚਾਰੀ ਸੜਕਾਂ ’ਤੇ ਉੱਤਰ ਆਏ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਇਸ ਸਰਕਾਰ ਤੋਂ ਕਿੰਨੇ ਕੁ ਖੁਸ਼ ਹਨ।

ਅੱਜ ਇੱਥੇ 'ਨਵਿਆ ਹੈਂਡਜ਼ ਫਾਊਂਡੇਸ਼ਨ' ਵੱਲੋਂ ਕਰਵਾਏ ਗਏ ਵਿਸ਼ਾਲ ਖ਼ੂਨਦਾਨ ਕੈਂਪ ’ਚ ਸ਼ਾਮਲ ਹੁੰਦਿਆਂ ਸੈਣੀ ਨੇ 'ਆਪ' ਸਰਕਾਰ ਨੂੰ ਫਾਰਮੇਸੀ ਪੇਪਰ ਮਾਮਲੇ ਅਤੇ ਐਕਸਾਈਜ਼ ਭਰਤੀ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਘੇਰਿਆ। ਇਸ ਦੌਰਾਨ ਉਨ੍ਹਾਂ ਵੱਲੋਂ ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਵੀ ਗਿਣਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾ ਰਹੀ ਹੈ, ਕਿਉਂਕਿ ਨਸ਼ੇ ਦੀ ਲਤ ਕਿਸੇ ਵੀ ਪਰਿਵਾਰ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਤਬਾਹ ਕਰ ਦਿੰਦੀ ਹੈ।

Advertisement

ਸੀ ਐੱਮ ਸੈਨੀ ਨੇ ਕਿਹਾ ਕਿ ਹਰਿਆਣਾ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲਾਨਾ 1.80 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਨੂੰ 500 ਰੁਪਏ ’ਚ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਖਾਤੇ ’ਚ ਹਰ ਮਹੀਨੇ 2,100 ਰੁਪਏ ਜਮ੍ਹਾ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ ਅਤੇ ਪਿਛਲੇ ਡੇਢ ਸਾਲ ਦੌਰਾਨ ਮਹਿਲਾਵਾਂ ਦੇ ਖਾਤਿਆਂ ’ਚ 1,650 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

Advertisement

ਉਨ੍ਹਾਂ ਕਿਹਾ ਕਿ ਹਰਿਆਣਾ ’ਚ ਕਿਸਾਨਾਂ ਦੀਆਂ ਫ਼ਸਲਾਂ ਐੱਮ ਐੱਸ ਪੀ ’ਤੇ ਖਰੀਦੀਆਂ ਜਾ ਰਹੀਆਂ ਹਨ, ਜਦਕਿ ਸਰਕਾਰੀ ਨੌਕਰੀਆਂ 'ਬਿਨਾਂ ਪਰਚੀ, ਬਿਨਾਂ ਖਰਚੀ' ਦੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਦੇ ਉਲਟ ਸਿਰਫ਼ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਹਕੀਕਤ ’ਚ ਹਰ ਮੋਰਚੇ ’ਤੇ ਅਸਫ਼ਲ ਸਾਬਤ ਹੋਈ ਹੈ।

ਉੱਥੇ ਹੀ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਸੈਨੀ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ’ਤੇ ਚੱਲਦਿਆਂ ਦੇਸ਼ ਨਿਰਮਾਣ ਅਤੇ ਸਮਾਜ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ ਅਤੇ ਇੱਥੋਂ ਦੇ ਲੋਕ ਸੇਵਾ ਅਤੇ ਮਿਹਨਤ ਲਈ ਦੇਸ਼ ਭਰ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਚਾਈ ਨੂੰ ਸਮਝਦੀ ਹੈ ਅਤੇ ਸਮਾਂ ਆਉਣ ’ਤੇ ਸਹੀ ਫ਼ੈਸਲਾ ਕਰੇਗੀ।

Advertisement
×