DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ ਸੀਤ ਲਹਿਰ ਦਾ ਕਹਿਰ: 3.8 ਡਿਗਰੀ ਨਾਲ ਫ਼ਰੀਦਕੋਟ ਰਿਹਾ ਸਭ ਤੋਂ ਠੰਢਾ

ਧੁੰਦ ਦੀ ਚਿੱਟੀ ਚਾਦਰ 'ਚ ਲਿਪਟਿਆ ਉੱਤਰ ਭਾਰਤ; ਬਠਿੰਡਾ ਤੇ ਕਰਨਾਲ ਵਿੱਚ ਵੀ ਕੜਾਕੇ ਦੀ ਠੰਢ

  • fb
  • twitter
  • whatsapp
  • whatsapp
featured-img featured-img
Vehicles ply the streets of Zirakpur in Punjab amid dense fog on a cold Saturday morning. Tribune photo: Ravi Kumar
Advertisement

ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਫ਼ਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਲੋਕਾਂ ਦੀ ਸਵੇਰ ਸੰਘਣੀ ਧੁੰਦ ਨਾਲ ਹੋਈ ਅਤੇ ਇੱਥੇ ਤਾਪਮਾਨ 7.7 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਸਮੇਤ ਹਰਿਆਣਾ ਦੇ ਅੰਬਾਲਾ ਅਤੇ ਹਿਸਾਰ ਵਰਗੇ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ।

Advertisement

ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਪਾਰਾ ਕਾਫੀ ਹੇਠਾਂ ਡਿੱਗ ਗਿਆ ਹੈ; ਬਠਿੰਡਾ 4 ਡਿਗਰੀ, ਲੁਧਿਆਣਾ 5.4 ਡਿਗਰੀ ਅਤੇ ਪਟਿਆਲਾ 5.6 ਡਿਗਰੀ ਸੈਲਸੀਅਸ ਨਾਲ ਬੇਹੱਦ ਠੰਢੇ ਰਹੇ। ਹਰਿਆਣਾ ਦੀ ਗੱਲ ਕਰੀਏ ਤਾਂ ਕਰਨਾਲ 4.5 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਸਥਾਨ ਰਿਹਾ, ਜਦੋਂਕਿ ਹਿਸਾਰ ਵਿੱਚ 4.9 ਡਿਗਰੀ ਅਤੇ ਭਿਵਾਨੀ ਵਿੱਚ 5.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

Advertisement

ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ ਅਤੇ ਸੰਘਣੀ ਧੁੰਦ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।

Advertisement
×