ਕਾਲਜ ਦੀ ਪ੍ਰਿੰਸੀਪਲ ਨੇ ਅਹੁਦਾ ਸੰਭਾਲਿਆ
ਅੱਜ ਇੱਥੇ ਡਾ. ਸੁਖਵਿੰਦਰ ਕੌਰ ਨੇ ਗੁਰੂ ਨਾਨਕ ਗਰਲਜ਼ ਕਾਲਜ, ਸੰਤਪੁਰਾ ਦੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਉਹ 9 ਮਾਰਚ, 2010 ਤੋਂ ਇਸ ਕਾਲਜ ਵਿੱਚ ਬਤੌਰ ਪੰਜਾਬੀ ਪ੍ਰੋਫੈਸਰ ਕੰਮ ਕਰ ਰਹੇ ਸਨ। ਇਸ ਵੇਲੇ ਉਹ ਪੰਜਾਬੀ ਵਿਭਾਗ ਦੀ ਮੁਖੀ ਵਜੋਂ ਕੰਮ...
ਡਾ. ਸੁਖਵਿੰਦਰ ਕੌਰ ਨੂੰ ਸਿਰੋਪਾਓ ਭੇਟ ਕਰਦੇ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ ਅਤੇ ਹੋਰ।
Advertisement
ਅੱਜ ਇੱਥੇ ਡਾ. ਸੁਖਵਿੰਦਰ ਕੌਰ ਨੇ ਗੁਰੂ ਨਾਨਕ ਗਰਲਜ਼ ਕਾਲਜ, ਸੰਤਪੁਰਾ ਦੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਉਹ 9 ਮਾਰਚ, 2010 ਤੋਂ ਇਸ ਕਾਲਜ ਵਿੱਚ ਬਤੌਰ ਪੰਜਾਬੀ ਪ੍ਰੋਫੈਸਰ ਕੰਮ ਕਰ ਰਹੇ ਸਨ। ਇਸ ਵੇਲੇ ਉਹ ਪੰਜਾਬੀ ਵਿਭਾਗ ਦੀ ਮੁਖੀ ਵਜੋਂ ਕੰਮ ਕਰ ਰਹੀ ਸੀ। ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ, ਡਾਇਰੈਕਟਰ ਵਰਿੰਦਰ ਗਾਂਧੀ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋਫੈਸਰ ਨਰਿੰਦਰ ਪਾਲ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਡਾ. ਵਰਿੰਦਰ ਗਾਂਧੀ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਕਾਲਜ ਡਾ. ਸੁਖਵਿੰਦਰ ਕੌਰ ਦੇ ਤਜਰਬੇ, ਲਗਨ ਅਤੇ ਅਗਵਾਈ ਹੇਠ ਹਰ ਖੇਤਰ ਵਿੱਚ ਤਰੱਕੀ ਕਰੇਗਾ। ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵ-ਨਿਯੁਕਤ ਪ੍ਰਿੰਸੀਪਲ ਨੂੰ ਸਿਰੋਪਾਓ ਭੇਟ ਕੀਤਾ ਗਿਆ ।
Advertisement
Advertisement
×