ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਹਿਜ ਪਾਠਾਂ ਦੀ ਲੜੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਸੰਪੂਰਨ ਹੋ ਗਈ। ਇੱਥੇ ਸੈਂਕੜੇ ਸ਼ਰਧਾਲੂਆਂ ਨੇ ਇਕੱਠੇ ਸਲੋਕ ਮਹੱਲਾ 9 ਅਤੇ ਰਾਗਮਾਲਾ ਦਾ ਪਾਠ ਕੀਤਾ। ਇਸ ਮੌਕੇ ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਧਾਰਮਿਕ ਪ੍ਰਚਾਰ ਮੁਖੀ ਦਲੀਪ ਸਿੰਘ ਸੇਠੀ ਹਾਜ਼ਰ ਸਨ। ਇਸ ਤੋਂ ਇਲਾਵਾ ਇੱਕ ਹੋਰ ਸਹਿਜ ਪਾਠ ਸ਼ੁਰੂ ਕੀਤਾ ਗਿਆ ਜੋ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ’ਤੇ ਪੂਰਾ ਹੋਵੇਗਾ।
ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਹਿਜ ਪਾਠਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿੱਚ ਕੀਰਤਨੀ ਜਥੇ (ਸੰਪਰਦਾ ਦੇ ਸਮੂਹ) ਅਤੇ ਗੁਰਬਾਣੀ ਕੀਰਤਨ ਵਿੱਚ ਸ਼ਾਮਲ ਸਨ। ਪ੍ਰਸਿੱਧ ਕਥਾਵਾਚਕਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮ ਹੁਣ ਤਿੰਨ ਦਿਨਾਂ ਦੇ ਇਕੱਠ ਨਾਲ ਸੰਪੂਰਨ ਹੋ ਗਏ ਹਨ। ਇਸ ਮੌਕੇ ਭਾਈ ਚਮਨਜੀਤ ਸਿੰਘ ਚੰਨੀ ਅਤੇ ਸੰਗਤ ਗੁਰੂ ਤੇਗ ਬਹਾਦਰ ਦੀ ਬਾਣੀ ਪੜ੍ਹੀ। ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਹਰਭਜਨ ਸਿੰਘ ਜੁਝਾਰ ਨੇ ਸੰਗਤ ਨੂੰ ਕਥਾ ਰਾਹੀਂ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਪੁਰਬ ’ਤੇ 350 ਬੱਚੇ ਇਕੱਠੇ ਕੀਰਤਨ ਕਰਨਗੇ।

