ਪੱਤਰ ਪ੍ਰੇਰਕ
ਕੁਰੂਕਸ਼ੇਤਰ, 21 ਨਵੰਬਰ
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੂਬਾਈ ਬੁਲਾਰੇ ਕਵਲਜੀਤ ਸਿੰਘ ਅਜਰਾਨਾ ਨੇ ਪਾਰਟੀ ਦੇ ਪੰਜਾਬ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਦਿੱਤੀ ਗਈ ਜ਼ੈੱਡ ਸੁਰੱਖਿਆ ਵਾਪਸ ਲੈਣ ਲਈ ਕੀਤੇ ਜਾ ਰਹੇ ਯਤਨਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਮਜੀਠੀਆ ਸਿਆਸੀ ਬਦਲੇ ਦਾ ਸ਼ਿਕਾਰ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੀ ਸੂਬਾਈ ਪ੍ਰਧਾਨ ਬੀਬੀ ਰਵਿੰਦਰ ਕੌਰ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ।