DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਕਾਂਗਰਸ ਨੇ ਕੀਤਾ ਬਾਈਕਾਟ

ਵਿਧਾਨ ਸਭਾ ਦੇ ਬਾਹਰ ਲਗਾਈ ਵੱਖਰੀ ਵਿਧਾਨ ਸਭਾ

  • fb
  • twitter
  • whatsapp
  • whatsapp
Advertisement

ਹਰਿਆਣਾ ਸਰਕਾਰ ਵੱਲੋਂ ਮਹਿਲਾ ਰਾਖਵਾਂ ਕਰਨ ਬਿੱਲ ਨੂੰ ਲੈ ਕੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਕਾਂਗਰਸ ਪਾਰਟੀ ਨੇ ਬਾਈਕਾਟ ਕੀਤਾ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਵਿਧਾਨ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਕਾਂਗਰਸ ਉੱਤੇ ਸਿਆਸੀ ਹਮਲੇ ਕੀਤੇ । ਇਸ ਦੇ ਨਾਲ ਹੀ ਕਾਂਗਰਸ ਨੂੰ ਮਹਿਲਾ ਵਿਰੋਧੀ ਕਰਾਰਿਆ ਗਿਆ।

ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਦੇ ਬਾਹਰ ਵੱਖਰੀ ਵਿਧਾਨ ਸਭਾ ਲਗਾਈ ਗਈ। ਜਿੱਥੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਸਣੇ ਸਾਰੇ ਕਾਂਗਰਸੀ ਵਿਧਾਇਕ ਸ਼ਾਮਿਲ ਹੋਏ। ਜਿਨਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਰਾਜਸੀ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਦੋਂ ਕਿ ਸਾਲ 2023 ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋ ਗਿਆ ਸੀ ਤਾਂ ਉਸ ਨੂੰ ਹਲੇ ਤੱਕ ਲਾਗੂ ਕਿਉਂ ਨਹੀਂ ਕੀਤਾ ਗਿਆ।

Advertisement

ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਭਾਜਪਾ ਹੁਣ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿੱਚ ਹਲਕਾ ਬੰਦੀ ਕਾਨੂੰਨ ਨੂੰ ਪਾਸ ਕਰਵਾਉਣਾ ਚਾਹੁੰਦੀ ਹੈ ਜੋ ਕਿ ਸਾਰਾ ਸਰ ਗਲਤ ਹੈ। ਜੇਕਰ ਭਾਜਪਾ ਸੱਚ ਵਿੱਚ ਹੀ 33 ਫੀਸ ਔਰਤਾਂ ਨੂੰ ਰਾਖਵਾਂ ਕਰਨ ਦੇਣਾ ਚਾਹੁੰਦੀ ਹੈ ਤਾਂ ਮੌਜੂਦਾ ਲੋਕ ਸਭਾ ਸੀਟਾਂ 543 ਦੇ ਆਧਾਰ ’ਤੇ ਦੇਵੇ।

Advertisement

Advertisement
×