DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਾਂਗਰਸ ਸੱਤਾ ਲਈ ਬੌਖਲਾਈ: Archana Gupta

ਭਾਜਪਾ ਦੀ ਸੂਬਾ ਪ੍ਰਧਾਨ ਵੱਲੋਂ ਯਮੁਨਾਨਗਰ ਦਾ ਦੌਰਾ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਵਿੱਚ ਸੂਬਾ ਪ੍ਰਧਾਨ ਅਰਚਨਾ ਗੁਪਤਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਇੱਥੇ ਹਰਿਆਣਾ ਭਾਜਪਾ ਦੀ ਸੂਬਾ ਪ੍ਰਧਾਨ ਅਰਚਨਾ ਗੁਪਤਾ ਨੇ ਅੱਜ ਕਈ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਕੌਕਰੋਚ ਜਨਤਾ ਪਾਰਟੀ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ਤੋਂ ਬਾਹਰ ਹੋਣ ਕਾਰਨ ਬੁਰੀ ਤਰ੍ਹਾਂ ਬੁਖਲਾਈ ਹੋਈ ਹੈ ਅਤੇ ਸੱਤਾ ਵਾਪਸ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਸੜਕਾਂ ’ਤੇ ਅਰਾਜਕਤਾ ਫੈਲਾ ਰਹੀ ਹੈ। ਐੱਸ ਆਈ ਆਰ ਮੁੱਦੇ ਨੂੰ ਲੈ ਕੇ ਇੱਕ ਰੈਲੀ ਕੀਤੀ ਗਈ ਸੀ, ਪਰ ਜਦੋਂ ਤੱਥ ਬਿਲਕੁਲ ਸਪੱਸ਼ਟ ਹੋ ਗਏ ਤਾਂ ਕਾਂਗਰਸ ਸੜਕਾਂ ’ਤੇ ਉਤਰ ਆਈ। ਉਨ੍ਹਾਂ ਕਿਹਾ ਕਿ ‘ਇੰਡੀਆ’ ਬਲਾਕ ਨਾਲ ਜੁੜੀਆਂ ਪਾਰਟੀਆਂ ਭਾਰਤ ਨੂੰ ਅਸਥਿਰ ਕਰਨ ਲਈ ਵਿਦੇਸ਼ੀ ਤਾਕਤਾਂ ਨਾਲ ਮਿਲੀਭੁਗਤ ਕਰ ਰਹੀਆਂ ਹਨ। ਹਾਲਾਂਕਿ ਦੇਸ਼ ਦੇ ਲੋਕ ਹੁਣ ਉਨ੍ਹਾਂ ਦੇ ਅਸਲੀ ਚਿਹਰੇ ਨੂੰ ਪਛਾਣ ਚੁੱਕੇ ਹਨ। ਕੌਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਟਿੱਪਣੀ ਕਰਦਿਆਂ ਗੁਪਤਾ ਨੇ ਸਵਾਲ ਕੀਤਾ ਕਿ ਇਹ ਕਿਹੋ ਜਿਹਾ ਪ੍ਰਦਰਸ਼ਨ ਹੈ ਜਿਸ ਵਿੱਚ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ ਅਤੇ ਮਹਿਲਾ ਪੱਤਰਕਾਰਾਂ ਨਾਲ ਮਾੜਾ ਵਿਹਾਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਅਤੇ ਅਜਿਹੀਆਂ ਹਰਕਤਾਂ ਕਰਨ ਵਾਲੇ ਲੋਕਾਂ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਾਰਤ ਇੱਕ ਮਜ਼ਬੂਤ ​​ਲੋਕਤੰਤਰ ਹੈ ਜਿੱਥੇ ਹਰ ਕਿਸੇ ਦੀ ਗੱਲ ਸੁਣੀ ਜਾਂਦੀ ਹੈ, ਪਰ ਜਦੋਂ ਪ੍ਰਦਰਸ਼ਨ ਦੇ ਨਾਂ ’ਤੇ ਅਜਿਹੀ ਅਪਮਾਨਜਨਕ ਭਾਸ਼ਾ ਵਰਤੀ ਜਾਂਦੀ ਹੈ ਤਾਂ ਇਹ ਪੂਰੇ ਦੇਸ਼ ਲਈ ਸ਼ਰਮ ਦੀ ਗੱਲ ਹੁੰਦੀ ਹੈ। ਇਸ ਦੌਰਾਨ ਉਨ੍ਹਾਂ ਸੁਧਾ ਯਾਦਵ ਨੂੰ ਰਾਜਪਾਲ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੁਧਾ ਯਾਦਵ ਵਧੀਆ ਕੰਮਕਾਜ ਦਾ ਰਿਕਾਰਡ ਰੱਖਣ ਵਾਲੀ ਇੱਕ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਇਸ ਉੱਚ ਅਹੁਦੇ ’ਤੇ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ।

Advertisement
Advertisement
×